ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਅੰਮ੍ਰਿਤਸਰ ਦੇ ਪਿੰਡ ਰਾਜਾਤਾਲ ਦੇ ਨੌਜਵਾਨ, ਪਿਤਾ ਨੇ ਸਾਂਝਾ ਕੀਤਾ ਦੁੱਖ
- ਪੰਜਾਬ
- 06 Feb,2025

ਅੰਮ੍ਰਿਤਸਰ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ਤੋਂ ਬਾਅਦ ਅਮਰੀਕਾ ਨੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁਧ ਵੱਡੇ ਪੱਧਰ ’ਤੇ ਦੇਸ਼ ਨਿਕਾਲੇ ਦੀ ਮੁਹਿੰਮ ਸ਼ੁਰੂ ਕਰ ਦਿਤੀ ਹੈ। ਇਹ ਪੂਰੇ ਭਾਰਤ ਲਈ ਚਿੰਤਾ ਦੀ ਵਿਸ਼ਾ ਹੈ ਤੇ ਪਰਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਸ ਤਹਿਤ ਬੀਤੇ ਦਿਨ (3 ਫ਼ਰਵਰੀ) ਨੂੰ ਇਕ ਅਮਰੀਕੀ ਫ਼ੌਜੀ ਜਹਾਜ਼ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ ਸੀ। ਇਸ ਵਿਚ 104 ਨੌਜਵਾਨ ਸਵਾਰ ਸਨ ਤੇ 30 ਪੰਜਾਬੀ ਨੌਜਵਾਨ ਸ਼ਾਮਲ ਸਨ। ਇਨ੍ਹਾਂ ਨੌਜਵਾਨਾਂ ਵਿਚ ਅੰਮ੍ਰਿਤਸਰ ਦੇ ਪਿੰਡ ਰਾਜਾਤਾਲ ਦਾ ਨੌਜਵਾਨ ਅਕਾਸ਼ਦੀਪ ਵੀ ਸ਼ਾਮਲ ਹੈ।
ਖ਼ਬਰ ਮਿਲਣ ਤੋਂ ਬਾਅਦ ਪਰਵਾਰ ਬੇਹੱਦ ਭਾਵਕ ਹੋ ਚੁਕਿਆ ਪਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਪਰਵਾਰ ਨੇ ਕਰਜ਼ੇ ਦੀ ਪੰਡ ਚੁੱਕ ਕੇ ਉਸ ਨੂੰ ਅਮਰੀਕਾ ਭੇਜਿਆ ਸੀ ਤੇ ਬਹੁਤ ਸਾਰੇ ਸੁਪਨੇ ਦੇਖੇ ਸਨ ਕਿ ਸ਼ਾਇਦ ਉਹ ਘਰ ਦੇ ਹਾਲਾਤ ਸੁਧਾਰੇਗਾ ਪਰ ਕਿਸਮਤ ਨੂੰ ਕੁੱਝ ਹੋਰ ਮਨਜੂਰ ਸੀ।
ਰੋਜ਼ਾਨਾ ਸਪੋਕਸਮੈਨ ਦੀ ਟੀਮ ਨੇ ਅਮਰੀਕਾ ਤੋਂ ਡਿਪੋਰਟ ਹੋ ਰਹੇ ਅਕਾਸ਼ਦੀਪ ਦੇ ਪਿੰਡ ਪਹੁੰਚ ਕੇ ਉਸ ਦੇ ਪਿਤਾ ਸਵਰਨ ਸਿੰਘ ਕਿਹਾ ਕਿ ਮੈਂ ਆਪਣੇ ਪੁੱਤ ਦੀ ਖੁਸ਼ੀ ਵਾਸਤੇ ਘਰ ਦੇ ਸਾਰੇ ਸੰਦ, ਜ਼ਮੀਨ ਗਹਿਣੇ ਅਤੇ ਬੈਂਕ ਤੋਂ ਕਰਜ਼ਾ ਚੁਕ ਕੇ ਪੁੱਤ ਦਾ ਸੁਪਨਾ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਮੈਂ ਸਾਰਾ ਘਰ ਖ਼ਾਲੀ ਕਰ ਕੇ ਪੁੱਤ ਨੂੰ ਵਿਦੇਸ਼ ਭੇਜਿਆ ਸੀ ਜੋ 23 ਜਨਵਰੀ ਨੂੰ ਅਮਰੀਕਾ ਪਹੁੰਚਿਆ ਸੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬੀਤੇ ਦਿਨ ਪਤਾ ਲੱਗਿਆ ਹੈ ਕਿ ਉਸ ਦਾ ਪੁੱਤਰ ਡਿਪੋਰਟ ਹੋ ਕੇ ਘਰ ਵਾਪਸ ਆ ਰਿਹਾ ਹੈ। ਅਕਾਸ਼ਦੀਪ ਦੇ ਪਿਤਾ ਨੂੰ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਗਾਈ ਹੈ।
Posted By:

Leave a Reply