Daily Suraj

ਪੰਜਾਬੀ

ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਹੋਣਗੇ

16 Apr, 2025 12:22 AM

ਚੰਡੀਗੜ੍ਹ: ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਮੱਲਖੰਭ (ਮੁੰਡੇ ਤੇ ਕੁੜੀਆਂ) ਟੀਮ ਲਈ ਹੋਣ ਵਾਲੇ ਟ੍ਰਾਇਲ 17 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਵਿਖੇ ਹੋਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟ੍ਰਾਇਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਵਿਖੇ 17 ਅਪ੍ਰੈਲ ਨੂੰ ਸਵੇਰੇ 11 ਵਜੇ ਹੋਣਗੇ। ਇਨ੍ਹਾਂ ਟ੍ਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀਆਂ ਦੀ ਜਨਮ ਤਰੀਕ 1 ਜਨਵਰੀ 2007 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।

#KheloIndia #YouthGames2025 #Mallakhamb #GurdaspurTrials #PunjabSports #KheloIndiaYouthGames #TraditionalSports #IndianYouthTalent #MallakhambTrials #SportsInPunjab



Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM