ਭਾਖੜਾ ਡੈਮ ‘ਤੇ CISF ਸਟਾਫ ਲਗਾਉਣ ਨੂੰ ਲੈ ਕੇ ਭਾਜਪਾ ‘ਤੇ ਵਰ੍ਹੇ ਮੁੱਖ ਮੰਤਰੀ ਮਾਨ
ਚੰਡੀਗੜ੍ਹ : ਭਾਖੜਾ ਡੈਮ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਵੱਲੋਂ CISF ਦੀ ਤਾਇਨਾਤੀ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਇਸ ਦਾ ਵਿਰੋਧ ਕੀਤਾ ਗਿਆਹੈ।
ਬੀਤੇ ਦਿਨ ਗ੍ਰਹਿ ਮੰਤਰਾਲੇ ਨੇ ਭਾਖੜਾ ਡੈਮ ’ਤੇ 296 CISF ਜਵਾਨਾਂ ਨੂੰ ਤਾਇਨਾਤ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਪੰਜਾਬ ਦੇ (CM) ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੁੱਦੇ ’ਤੇ ਅੱਜ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਦਿਨ ਹਰਿਆਣਾ ਦੇ ਹਿੱਸੇ ਦਾ ਪਾਣੀ ਛੱਡ ਦਿੱਤਾ ਗਿਆ ਸੀ। ਉਸ ਤੋਂ ਬਾਅਦ ਕੇਂਦਰ ਸਰਕਾਰ ਨੇ ਫਿਰ ਪੰਜਾਬ ’ਤੇ ਹਮਲਾ ਕੀਤਾ ਹੈ। 296 CISF ਜਵਾਨ ਤਾਇਨਾਤ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ । ਹਰੇਕ ਕਰਮਚਾਰੀ ’ਤੇ ਪ੍ਰਤੀ ਸਾਲ 2 ਲੱਖ 90 ਹਜ਼ਾਰ 100 ਰੁਪਏ ਖਰਚ ਹੋਵੇਗਾ। ਇਸ ਅਨੁਸਾਰ, ਬੀਬੀਐਮਬੀ ਜਾਂ ਪੰਜਾਬ, ਕੇਂਦਰ ਨੂੰ 8.58 ਕਰੋੜ ਰੁਪਏ ਦੇਵੇਗਾ।
ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਪੁਲਿਸ ਇਹ ਕੰਮ ਮੁਫ਼ਤ ਵਿੱਚ ਕਰ ਰਹੀ ਹੈ। ਫਿਰ ਸੀਐਈਐਸਐਫ਼ ਕਿਉਂ ?
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਆਗੂਆਂ ਨੇ ਭਾਖੜਾ ਨਹਿਰ ਵਿਵਾਦ ’ਤੇ ਸਰਬ ਪਾਰਟੀ ਸੰਮੇਲਨ ਵਿੱਚ ਵੀ ਹਿੱਸਾ ਲਿਆ ਸੀ। ਉਨ੍ਹਾਂ ਕਿਹਾ ਸੀ ਕਿ ਉਹ ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦੇਣਗੇ।
ਉਨ੍ਹਾਂ ਨੇ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਰਵਨੀਤ ਸਿੰਘ ਬਿੱਟੂ ਅਤੇ ਮਨਪ੍ਰੀਤ ਸਿੰਘ ਬਾਦਲ ਨੂੰ ਪੁੱਛਿਆ ਕਿ ਕੀ ਇਹ ਪੱਤਰ ਤੁਹਾਡੀ ਸਹਿਮਤੀ ਨਾਲ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।
#BhakraDam #PunjabRights #CISFDeployment #CMBhagwantMann #Federalism #StateVsCentre #BJPvsPunjab #ProtectPunjab
Posted By: Daily Suraj Bureau