ਐੱਮਪੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਸੰਤ ਸਿੰਘ ਨੂੰ ਸਖ਼ਤ ਸੁਰੱਖਿਆ ਹੇਠ ਲਿਆਂਦਾ ਪੰਜਾਬ, ਮਾਂ ਦਾ ਬੀਤੇ ਦਿਨੀਂ ਹੋਇਆ ਸੀ ਦੇਹਾਂਤ
- ਪੰਜਾਬ
- 10 Dec,2024

ਮੋਗਾ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਸੰਤ ਸਿੰਘ ਨੂੰ ਸਖ਼ਤ ਸੁਰੱਖਿਆ ਹੇਠ ਪੰਜਾਬ ਲਿਆਂਦਾ ਗਿਆ ਹੈ। ਦਰਅਸਲ, ਬਸੰਤ ਸਿੰਘ ਦੀ ਮਾਤਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ ਤੇ ਉਸ ਨੂੰ ਉਨ੍ਹਾਂ ਦੇ ਸਸਕਾਰ ਵਿਚ ਸ਼ਾਮਲ ਹੋਣ ਲਈ ਹੀ ਪੰਜਾਬ ਲਿਆਂਦਾ ਗਿਆ ਹੈ। ਹਾਲਾਂਕਿ ਇਹ ਪੈਰੋਲ ਕਿੰਨੀ ਦੇਰ ਦੀ ਹੈ, ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਦੇ ਰਹਿਣ ਵਾਲਾ ਬਸੰਤ ਸਿੰਘ ਇਸ ਵੇਲੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਤਕਰੀਬਨ 3 ਦਿਨ ਪਹਿਲਾਂ ਬਸੰਤ ਸਿੰਘ ਦੀ ਮਾਤਾ ਕੁਲਵੰਤ ਕੌਰ ਦਾ ਡਿਪ੍ਰੈਸ਼ਨ ਕਾਰਨ ਦੇਹਾਂਤ ਹੋ ਗਿਆ ਸੀ। ਪਰਿਵਾਰ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਕਿ ਬਸੰਤ ਸਿੰਘ ਨੂੰ ਮਾਂ ਦੇ ਸਸਕਾਰ ਵਿਚ ਸ਼ਾਮਲ ਹੋਣ ਲਈ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਅੰਤਿਮ ਰਸਮਾਂ ਨਿਭਾਅ ਸਕੇ।ਇਸ ਸਬੰਧ ਬਸੰਤ ਸਿੰਘ ਦੇ ਪਿਤਾ ਸਾਬਕਾ ਸਰਪੰਚ ਨੰਬਰਦਾਰ ਸੁਰਜੀਤ ਸਿੰਘ ਤੇ ਚਾਚਾ ਸੂਬਾ ਸਿੰਘ ਤੇ ਪਿੰਡ ਵਾਸੀ ਬੂਟਾ ਸਿੰਘ ਨੇ ਦੱਸਿਆ ਕਿ ਜਦੋਂ ਤੋਂ ਬਸੰਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ, ਉਦੋਂ ਤੋਂ ਹੀ ਉਸ ਦੀ ਮਾਤਾ ਡਿਪ੍ਰੈਸ਼ਨ ਵਿਚ ਚਲੀ ਗਈ ਸੀ। ਉਹ ਆਪਣੇ ਪੁੱਤ ਨੂੰ ਮਿਲਣਾ ਚਾਹੁੰਦੀ ਸੀ, ਪਰ ਡਿਬਰੂਗੜ੍ਹ ਨਹੀਂ ਜਾ ਸਕੀ। ਇਸੇ ਕਾਰਨ ਉਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ।
Posted By:

Leave a Reply