ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ਼ ਪੰਜਾਬ ਬੰਦ ਦਾ ਸੱਦਾ ਦਿੱਤਾ : ਅਰਾਈਆਂਵਾਲਾ

ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ਼ ਪੰਜਾਬ ਬੰਦ ਦਾ ਸੱਦਾ ਦਿੱਤਾ : ਅਰਾਈਆਂਵਾਲਾ

ਮਖੂ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਦੇ ਪੰਜਾਬ ਦੇ ਸੱਦੇ ਤਹਿਤ ਨੈਸ਼ਨਲ ਹਾਈਵੇ ਤੇ ਰੇਲਵੇ ਟਰੈਕ ’ਤੇ ਦਿੱਤੇ ਹੋਏ ਧਰਨੇ ਵਿੱਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਅਰਾਈਆਂਵਾਲਾ ਕਿਸਾਨਾਂ ਦੇ ਵੱਡੇ ਕਾਫਲੇ ਨਾਲ ਧਰਨੇ ਵਿੱਚ ਪਹੁੰਚੇ। ਇਸ ਮੌਕੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਅਰਾਈਆਂਵਾਲਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ ਹਨ, ਪਰ ਮੋਦੀ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਟੱਸ ਤੋਂ ਮੱਸ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਤੇ ਸਰਕਾਰੀ ਜਬਰ ਖਿਲਾਫ਼ ਮਰਨ ਵਰਤ ਜਾਰੀ ਰੱਖਿਆ ਹੋਇਆ ਹੈ। ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ਼ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਮਲਕੀਤ ਸਿੰਘ, ਸ਼ਬੇਗ ਸਿੰਘ, ਗੁਰਚਰਨ ਸਿੰਘ, ਗੁਰਨਾਮ ਸਿੰਘ, ਮੋਹਰ ਸਿੰਘ ਸੂਦਾਂ, ਕਾਬਲ ਸਿੰਘ ਲਖਨਪਾਲ, ਜਰਨੈਲ ਸਿਘ, ਸਰਜੀਤ ਸਿੰਘ, ਜੱਗਾ ਸਿੰਘ ਨੰਗਲ, ਜਸਵਿੰਦਰ ਸਿੰਘ, ਅੰਗਰੇਜ ਸਿੰਘ, ਸਾਹਿਬ ਸਿੰਘ ਕਾਲਾ, ਹਰਵੇਲ ਸਿੰਘ, ਜਸਕਰਨ ਸਿੰਘ ਨਿਹਾਲਕੇ, ਨਵਤੇਜ ਸਿੰਘ ਰਸੂਲਪੁਰ, ਰਘਬੀਰ ਸਿੰਘ, ਜਗਤਾਰ ਸਿੰਘ, ਲਖਵਿੰਦਰ ਸਿੰਘ ਜੱਲੇਵਾਲਾ, ਜਤਿੰਦਰ ਸਿੰਘ ਵਰ੍ਹਿਆਂ, ਬਲਕਾਰ ਸਿੰਘ, ਗੁਰਦੇਵ ਸਿੰਘ ਅਰਾਈਆਂਵਾਲਾ, ਅਜੀਤ ਸਿੰਘ ਆਦਿ ਹਾਜ਼ਰ ਸਨ।