ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਬੰਧੀ ਤਿਆਰੀਆਂ ਦਾ ਜਾਇਜ਼ਾ
- ਪੰਜਾਬ
- (Asia/Kolkata)
ਕਪੂਰਥਲਾ : ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਗਣਤੰਤਰ ਦਿਵਸ ਸਬੰਧੀ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸਮਾਗਮ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ, ਜਿਸ ਲਈ 21 ਜਨਵਰੀ ਤੋਂ ਰਿਹਰਸਲ ਸ਼ੁਰੂ ਹੋਣਗੀਆਂ ਤੇ 24 ਜਨਵਰੀ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ। ਸ੍ਰੀ ਬਾਜਵਾ ਨੇ ਦੱਸਿਆ ਕਿ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਇਸ ਮੌਕੇ ਸਟੇਡੀਅਮ ਦੀ ਸਾਫ ਸਫਾਈ, ਸ਼ਹਿਰ ਦੇ ਸੁੰਦਰੀਕਰਨ, ਸੁਰੱਖਿਆ, ਆਵਾਜਾਈ, ਬੈਰਕੇਟਿੰਗ, ਲੋਕਾਂ ਦੇ ਬੈਠਣ, ਸਟੇਜ ਦੀ ਸਜਾਵਟ, ਬੈਂਡ ਦੇ ਪ੍ਰਬੰਧਾਂ, ਕਰਮਚਾਰੀਆਂ ਦੀਆਂ ਡਿਊਟੀਆਂ, ਫਸਟ ਏਡ, ਬਿਜਲੀ ਤੇ ਸਾਊਂਡ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਵਿਭਾਗੀ ਮੁਖੀ ਜਿਹੜੇ ਕਰਮਚਾਰੀਆਂ, ਅਧਿਕਾਰੀਆਂ ਦਾ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨ ਹੋਣਾ ਹੈ, ਉਨ੍ਹਾਂ ਦੇ ਨਾਵਾਂ ਦੀ ਸਿਫਾਰਸ਼ 20 ਜਨਵਰੀ ਤੋਂ ਪਹਿਲਾਂ-ਪਹਿਲਾਂ ਭੇਜ ਦਿੱਤੀ ਜਾਵੇ। ਜਿਸ ਕਰਮਚਾਰੀ ਦਾ ਪਿਛਲੇ 2 ਸਾਲਾਂ ਦੌਰਾਨ ਆਜ਼ਾਦੀ ਦਿਹਾੜੇ ਜਾਂ ਗਣਤੰਤਰ ਦਿਵਸ ਮੌਕੇ ਸਨਮਾਨ ਹੋਇਆ ਹੈ, ਉਨ੍ਹਾਂ ਦੇ ਨਾਵਾਂ ਨੂੰ ਨਹੀਂ ਵਿਚਾਰਿਆ ਜਾਵੇਗਾ।
Leave a Reply