ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ

ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
ਮਹਿਲ ਕਲਾਂ, 24 ਸਤੰਬਰ - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਪਿੰਡ ਵਜੀਦਕੇ ਖ਼ੁਰਦ ਤੋਂ ਪਾਵਰ ਕਾਮ ਗਰਿੱਡ ਮਹਿਲ ਕਲਾਂ 'ਚ ਡਿਊਟੀ 'ਤੇ ਆ ਰਿਹਾ ਸੀ, ਕਿ 8 ਵਜੇ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਪਹੁੰਚਣ 'ਤੇ ਉਸ ਨੂੰ ਪਿਛਲੇ ਪਾਸਿਉਂ ਆ ਰਹੇ ਕਿਸੇ ਤੇਜ਼ ਰਫ਼ਤਾਰ ਵਹੀਕਲ ਨੇ ਆਪਣੀ ਲਪੇਟ 'ਚ ਲੈ ਲਿਆ। ਇਸ ਘਟਨਾ ਸਬੰਧੀ ਪਤਾ ਲੱਗਦਿਆਂ ਏ.ਐੱਸ.ਆਈ. ਜਗਰੂਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਕਬਜ਼ੇ 'ਤੇ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਘਟਨਾ ਦੇ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।