ਵੰਦੇ ਭਾਰਤ ਨੇ ਜੰਮੂ-ਕਸ਼ਮੀਰ ’ਚ world’s highest rail bridge ਤੋਂ ਅਜ਼ਮਾਇਸ਼ੀ ਸਫ਼ਰ ਪੂਰਾ ਕੀਤਾ
- ਦੇਸ਼
- 25 Jan,2025

ਸ੍ਰੀਨਗਰ : ਸਾਲਾਂ ਦੀ ਸਖ਼ਤ ਮਿਹਨਤ ਤੇ ਸਮਰਪਣ ਅਤੇ ਕੁਝ ਇੰਜੀਨੀਅਰਿੰਗ ਅਜੂਬਿਆਂ ਤੇ ਕਾਰਨਾਮਿਆਂ ਤੋਂ ਬਾਅਦ ਕਸ਼ਮੀਰ ਨੂੰ ਰੇਲ ਨਾਲ ਜੋੜਨ ਦਾ ਸੁਪਨਾ ਆਖ਼ਰ ਸ਼ਨਿੱਚਰਵਾਰ ਨੂੰ ਇੱਕ ਖ਼ਾਸ ਤੌਰ ‘ਤੇ ਡਿਜ਼ਾਈਨ ਕੀਤੀ ਗਈ ‘ਵੰਦੇ ਭਾਰਤ ਐਕਸਪ੍ਰੈਸ’ (Vande Bharat Express) ਰੇਲ ਗੱਡੀ ਦੇ ਵਾਦੀ ’ਚ ਸ੍ਰੀਨਗਰ ਰੇਲਵੇ ਸਟੇਸ਼ਨ ਉਤੇ ਪਹੁੰਚਣ ਤੋਂ ਬਾਅਦ ਸਾਕਾਰ ਹੋ ਗਿਆ, ਜਿਸ ਦੀ ਅੱਜ ਅਜ਼ਮਾਇਸ਼ੀ ਯਾਤਰਾ ਮੁਕੰਮਲ ਕੀਤੀ ਗਈ।
ਰੇਲ ਗੱਡੀ ਆਪਣੀ ਪਹਿਲੀ ਅਜ਼ਮਾਇਸ਼ੀ ਯਾਤਰਾ ‘ਤੇ ਜੰਮੂ ਦੇ ਕਟੜਾ ਤੋਂ ਸ਼ਹਿਰ ਦੇ ਬਾਹਰਵਾਰ ਨੌਗਾਮ ਖੇਤਰ ਵਿੱਚ ਸ੍ਰੀਨਗਰ ਸਟੇਸ਼ਨ ‘ਤੇ ਪਹੁੰਚੀ। ਇਸ ਤੋਂ ਪਹਿਲਾਂ ਇਹ ਸ਼ੁੱਕਰਵਾਰ ਨੂੰ ਜੰਮੂ ਪਹੁੰਚੀ ਸੀ।
ਸੰਤਰੀ ਅਤੇ ਸਲੇਟੀ ਰੰਗ ਦੀ ਵੰਦੇ ਭਾਰਤ ਰੇਲ ਗੱਡੀ ਦੇ ਸਵੇਰੇ 11:30 ਵਜੇ ਸਟੇਸ਼ਨ ‘ਤੇ ਪਹੁੰਚਣ ‘ਤੇ ਭਾਰਤੀ ਰੇਲਵੇ ਲਈ ਨਾਅਰਿਆਂ ਅਤੇ ਪ੍ਰਸ਼ੰਸਾ ਦਾ ਹੜ੍ਹ ਆ ਗਿਆ। ਵੱਡੀ ਗਿਣਤੀ ਵਿੱਚ ਲੋਕ ਅਤੇ ਰੇਲ ਅਧਿਕਾਰੀ ਸਵੇਰ ਤੋਂ ਹੀ ਇਸ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਫੁੱਲਾਂ ਦੇ ਹਾਰ ਲੈ ਕੇ ਰੇਲ ਗੱਡੀ ਵਿੱਚ ਸਵਾਰ ਲੋਕਾਂ ਦਾ ਸਵਾਗਤ ਕਰਨ ਲਈ ਪੁੱਜੇ ਹੋਏ ਸਨ।
Posted By:

Leave a Reply