ਸ੍ਰੀ ਨਰੇਸ਼ ਕੁਮਾਰ ਝੱਟਾ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਸਮੂਹਿਕ ਆਨੰਦ ਕਾਰਜ
- ਪੰਜਾਬ
- 17 Dec,2024

ਜ਼ੀਰਾ – ਪ੍ਰਸਿੱਧ ਸਮਾਜ ਸੇਵੀ ਨਰੇਸ਼ ਕੁਮਾਰ ਝੱਟਾ ਦੀ ਯਾਦ ਵਿੱਚ ਉਨ੍ਹਾਂ ਦੇ ਲੜਕਿਆਂ ਐੱਨਆਰਆਈ ਨੀਰਜ ਝੱਟਾ ਸੋਨੂੰ ਅਤੇ ਆਸ਼ੂ ਝੱਟਾ ਵੱਲੋਂ ਬਣਾਈ ਗਈ ਨਰੇਸ਼ ਕੁਮਾਰ ਝੱਟਾ ਫਾਊਂਡੇਸ਼ਨ ਵੱਲੋਂ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਨੇਕ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਜੁਝਾਰ ਸਿੰਘ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਕਥਾਵਾਚਕ ਭਾਈ ਹਰਪ੍ਰੀਤ ਸਿੰਘ ਮਖੂ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਉਪਰੰਤ 5 ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ ਅਤੇ ਘਰੇਲੂ ਵਰਤੋਂ ਦਾ ਸਮਾਨ ਦਿੱਤਾ ਗਿਆ। ਇਸ ਦੌਰਾਨ ਸ਼ਹਿਰ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਲਈ ਵਰਲਡ ਕੈਂਸਰ ਕੇਅਰ ਸੰਸਥਾ ਦੀ ਸਹਾਇਤਾ ਨਾਲ ਮੁਫਤ ਕੈਂਸਰ ਚੈੱਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਧਰਮਿੰਦਰ ਸਿੰਘ, ਡਾ. ਜਸਪ੍ਰੀਤ ਸਿੰਘ, ਡਾ. ਅਮਨ, ਡਾ. ਪ੍ਰਭਜੋਤ, ਡਾ. ਪੂਜਾ ਮਾਹੀ, ਡਾ. ਅਸਕੰਦ, ਡਾ. ਜਸਪ੍ਰੀਤ ਕੌਰ, ਡਾ. ਮਨਪ੍ਰੀਤ ਕੌਰ, ਡਾ. ਦਿਲਪ੍ਰੀਤ ਕੌਰ ਅਤੇ ਪੀਜੀਆਈ ਚੰਡੀਗੜ੍ਹ ਤੋਂ ਪਹੁੰਚੇ ਪਲਾਸਟਿਕ ਸਰਜਰੀ ਵਿਭਾਗ ਦੇ ਮਾਹਿਰ ਡਾਕਟਰ ਸੁਨੀਲ ਗਾਬਾ ਨੇ ਸਰੀਰਕ ਜਾਂਚ ਕੀਤੀ। ਇਸ ਮੌਕੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ, ਭਾਜਪਾ ਆਗੂ ਅਵਤਾਰ ਸਿੰਘ ਮਿੰਨਾ ਅਤੇ ਹੋਰ ਵਿਸ਼ੇਸ਼ ਮਹਿਮਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਖੇਤੀਬਾੜੀ ਵਿਕਾਸ ਬੈਂਕ ਦੇ ਸਾਬਕਾ ਚੇਅਰਮੈਨ ਹਰੀਸ਼ ਜੈਨ ਗੋਗਾ, ਨਗਰ ਕੌਂਸਲ ਜੀਰਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੱਜ ਅਤੇ ਹੋਰ ਸਮਾਜਿਕ ਸੇਵਕ ਵੀ ਮੌਜੂਦ ਸਨ।
Posted By:

Leave a Reply