ਮੁੰਬਈ ਪੁਲਿਸ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਬਾਬਾ ਸਿੱਦੀਕੀ ਕਤਲ ਕੇਸ ’ਚ ਲੋਂੜੀਂਦੇ ਸੁਜੀਤ ਨੂੰ ਕੀਤਾ ਗਿ੍ਫ਼ਤਾਰ
- ਪੰਜਾਬ
- 26 Oct,2024

ਚੰਡੀਗੜ੍ਹ, 26 ਅਕਤੂਬਰ-
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰਕੀ ਦਿੰਦੇ ਹੋਏ ਦੱਸਿਆ ਕਿ ਇਕ ਵੱਡੀ ਸਫ਼ਲਤਾ ਵਿਚ, ਮੁੰਬਈ ਪੁਲਿਸ ਨੇ ਪੰਜਾਬ ਪੁਲਿਸ ਨਾਲ ਇਕ ਸਾਂਝੇ ਅਭਿਆਨ ਵਿਚ ਬਾਬਾ ਸਿੱਦੀਕੀ ਦੇ ਹਾਈ ਪ੍ਰੋਫ਼ਾਈਲ ਕਤਲ ਵਿਚ ਲੋੜੀਂਦੇ ਮੁੰਬਈ ਦੇ ਰਹਿਣ ਵਾਲੇ ਸੁਜੀਤ ਸੁਸ਼ੀਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਸੁਜੀਤ ਕਤਲ ਦੀ ਸਾਜਿਸ਼ ਵਿਚ ਸ਼ਾਮਿਲ ਸੀ ਤੇ ਬਾਬਾ ਸਿੱਦੀਕੀ ਨੂੰ ਮਾਰਨ ਦੀ ਯੋਜਨਾ ਬਾਰੇ ਤਿੰਨ ਦਿਨ ਪਹਿਲਾਂ ਨਿਤਿਨ ਗੌਤਮ ਸਪ੍ਰੇਅ ਇਕ ਹੋਰ ਦੋਸ਼ੀ ਨੂੰ ਸੂਚਨਾ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਉਸ ਨੂੰ ਅਗਲੇਰੀ ਜਾਂਚ ਲਈ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
Posted By:

Leave a Reply