Daily Suraj

ਪੰਜਾਬੀ

ਬਜਟ ਇਜਲਾਸ : ਬੀਤੇ ਦੋ ਸਾਲਾਂ ਦੌਰਾਨ ਮੇਰੀ ਸਰਕਾਰ ਨੇ ਪੰਜਾਬ 'ਚ ਸ਼ਾਂਤੀ ਵਿਵਸਥਾ ਨੂੰ ਕੀਤਾ ਕਾਇਮ- ਰਾਜਪਾਲ ਬਦਨੌਰ

12 Feb, 2019 05:30 AM

ਚੰਡੀਗੜ੍ਹ, 12 ਫਰਵਰੀ - ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਰਾਜਪਾਲ ਵੀ. ਪੀ. ਸਿੰਘ ਬਦਨੌਰ ਵਲੋਂ ਇਸ ਮੌਕੇ ਭਾਸ਼ਣ ਦਿੱਤਾ ਜਾ ਰਿਹਾ ਹੈ, ਜਿਸ 'ਚ ਉਨ੍ਹਾਂ ਕਿਹਾ ਕਿ ਬੀਤੇ ਦੋ ਸਾਲਾਂ 'ਚ ਉਨ੍ਹਾਂ ਦੀ ਸਰਕਾਰ ਨੇ ਸੂਬੇ 'ਚ ਸ਼ਾਂਤੀ ਅਤੇ ਵਿਵਸਥਾ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ 'ਚ ਸਰਗਰਮ ਗਿਰੋਹਾਂ ਦੇ ਗੁੱਟਾਂ ਨੂੰ ਕਾਬੂ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਏ-ਸ਼੍ਰੇਣੀ ਦੇ 10 ਗੈਂਗਸਟਰਾਂ ਸਮੇਤ ਕੁੱਲ 1332 ਗੈਂਗਸਟਰਾਂ/ਵੱਖ-ਵੱਖ ਮੁਜਰਮ ਗਿਰੋਹਾਂ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਅਤੇ ਰੋਕਿਆ ਹੈ। 101 ਅੱਤਵਾਦੀਆਂ ਅਤੇ 22 ਵਿਦੇਸ਼ੀ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 19 ਅੱਤਵਾਦੀ ਮਾਡਿਊਲਾਂ ਨੂੰ ਖ਼ਤਮ ਕੀਤਾ ਹੈ।

Posted By: Daily Suraj Bureau

Latest News