ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥਆਂ ਨੇ ਲਾਲ ਚੰਦ ਯਮਲਾ ਜੱਟ ਦੀ ਬਰਸੀ ਮਨਾਈ
- ਪੰਜਾਬ
- 20 Dec,2024

ਪਟਿਆਲਾ - ਮਾਡਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਨ ਗਾਇਕ ਮਰਹੂਮ ਉਸਤਾਦ ਸ੍ਰੀ ਲਾਲ ਚੰਦ ਯਮਲਾ ਜੀ ਦੀ ਬਰਸੀ ਮੌਕੇ, ਉਨ੍ਹਾਂ ਨੂੰ ਯਾਦ ਕੀਤਾ ਗਿਆ। ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਵੇਰ ਦੀ ਸਭਾ ਵਿੱਚ ਵਿਦਿਆਰਥਆਂ ਵੱਲੋਂ ਪੰਜਾਬ ਦੇ ਮਹਾਨ ਗਾਇਕ ਉਸਤਾਦ ਸ੍ਰੀ ਲਾਲ ਚੰਦ ਯਮਲਾ ਜੱਟ ਦੀ ਬਰਸੀ ਮੌਕੇ ਉਨ੍ਹਾਂ ਦੇ ਪੋਤਰਾ ਵਿਜੈ ਯਮਲਾ ਸਕੂਲ ਦੇ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ। ਉਨ੍ਹਾਂ ਨੇ ਆਪਣੇ ਦਾਦਾ ਜੀ ਦਾ ਬਹੁਤ ਹੀ ਮਸ਼ਹੂਰ ਗਾਣਾ ਸੁਣਾ ਕੇ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਪਣੇ ਪੁਰਾਣੇ ਸਮੇਂ ਦੇ ਸਾਜ਼ਾਂ ਬਾਰੇ ਬੱਚਿਆ ਨੂੰ ਜਾਗਰੂਕ ਕੀਤਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੁਰਾਤਨ ਸਭਿਆਚਾਰ ਨੂੰ ਸਾਂਭ ਕੇ ਰੱਖਿਆ ਜਾ ਸਕੇ। ਵਿਜੈ ਯਮਲਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਤੁਸੀ ਦੁਨੀਆਂ ਵਿੱਚ ਜਿੱਥੇ ਮਰਜ਼ੀ ਤਰੱਕੀਆਂ ਕਰੋਂ ਪਰੰਤੂ ਆਪਣੇ ਸਭਿਆਚਾਰ ਨੂੰ ਕਦੇ ਨਾ ਭੁਲੋ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਗੀਨਾ ਮੈਨੀ, ਰਜਿੰਦਰ ਕੁਮਾਰ ਅਤੇ ਸਕੂਲ ਦਾ ਸਾਰਾ ਸਟਾਫ ਹਾਜ਼ਰ ਸੀ। ਇਸ ਮੌਕੇ ਇੰਚਾਰਜ ਸਕੂਲ ਸਤਵੀਰ ਸਿੰਘ ਗਿੱਲ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ ਦੇ ਸਨਮਾਨਿਤ ਕੀਤਾ ਗਿਆ।
Posted By:

Leave a Reply