ਗਿੱਦੜਬਾਹਾ ’ਚ ਕਾਂਗਰਸੀਆਂ ਨੇ ਅਮਿਤ ਸ਼ਾਹ ਵਿਰੁੱਧ ਕੱਢਿਆ ਰੋਸ ਮਾਰਚ

ਗਿੱਦੜਬਾਹਾ ’ਚ ਕਾਂਗਰਸੀਆਂ ਨੇ ਅਮਿਤ ਸ਼ਾਹ ਵਿਰੁੱਧ ਕੱਢਿਆ ਰੋਸ ਮਾਰਚ

ਗਿੱਦੜਬਾਹਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਵਿਰੁੱਧ ਕੀਤੀ ਗਈ ਟਿੱਪਣੀ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਲਗਾਤਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਨ ਅਤੇ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਅੱਜ ਬਲਾਕ ਕਾਂਗਰਸ ਕਮੇਟੀ ਗਿੱਦੜਬਾਹਾ ਵੱਲੋਂ ਅਮਿਤ ਸ਼ਾਹ ਵਿਰੁੱਧ ਕਾਰਵਾਈ ਨੂੰ ਲੈ ਕੇ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਸਥਾਨਕ ਭੱਠੀ ਵਾਲਾ ਮੋੜ ਤੋਂ ਚੱਲ ਕੇ ਗਊਸ਼ਾਲਾ ਚੌਂਕ ਤੱਕ ਕੱਢਿਆ ਗਿਆ। ਇਸ ਮੌਕੇ ਕਾਂਗਰਸ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ। ਕਾਂਗਰਸ ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਅਤੇ ਸੰਵਿਧਾਨ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਨਰਿੰਦਰ ਸਿੰਘ ਕਾਉਣੀ, ਜਿਲ੍ਹਾ ਮੀਤ ਪ੍ਰਧਾਨ ਦੀਪਕ ਗਰਗ, ਬਲਾਕ ਪ੍ਰਧਾਨ ਦਵਿੰਦਰ ਸਿੰਘ ਹੰਟੀ, ਯੂਥ ਆਗੂ ਲਖਵਿੰਦਰ ਚੰਨੂੰ,ਰਾਮ ਸਿੰਘ ਪ੍ਰੇਮੀ, ਹਰਨੇਕ ਸਿੰਘ ਮਿਸਤਰੀ, ਕੌਂਸਲਰ ਜਗਮੀਤ ਲੱਖਾ, ਵਕੀਲ ਕਾਂਗਰਸ, ਸੰਦੀਪ ਖਟਕ, ਨਰਿੰਦਰ ਸਿੰਘ, ਸੋਸ਼ਲ ਮੀਡੀਆ ਇੰਚਾਰਜ ਗੁਰਪ੍ਰੀਤ ਮਾਨ ਆਦਿ ਹਾਜ਼ਰ ਸਨ।