ਗੁਰੂ ਤੇਗ ਬਹਾਦਰ ਪਬਲਿਕ ਸਕੂਲ ’ਚ ਗਣਤੰਤਰ ਦਿਵਸ ਮਨਾਇਆ

ਗੁਰੂ ਤੇਗ ਬਹਾਦਰ ਪਬਲਿਕ ਸਕੂਲ ’ਚ ਗਣਤੰਤਰ ਦਿਵਸ ਮਨਾਇਆ

ਬਲਬੇੜ੍ਹਾ : ਗੁਰੂ ਤੇਗ ਬਹਾਦਰ ਪਬਲਿਕ ਸਕੂਲ ਕਰਹਾਲੀ ਸਾਹਿਬ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਬਾਬਾ ਜੋਰਾਵਰ ਸਿੰਘ ਹਾਊਸ ਦੇ ਵਿਦਿਆਰਥੀਆਂ ਵੱਲੋ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਵੱਲੋਂ ਕਵਿਤਾਂਵਾਂ ਤੇ ਦੇਸ਼ ਭਗਤੀ ਦੇ ਗੀਤਾਂ ’ਤੇ ਡਾਂਸ ਪੇਸ਼ ਕਰਕੇ ਆਪਣੀ ਦੇਸ਼ ਭਗਤੀ ਦੀ ਭਾਵਨਾ ਨੂੰ ਪ੍ਰਗਟ ਕੀਤਾ ਗਿਆ। ਇਸ ਹਾਊਸ ਦੇ ਬਾਕੀ ਵਿਦਿਆਰਥੀਆਂ ਵੱਲੋਂ ਨਾਟਕ ਰਾਹੀਂ ਸਾਨੂੰ ਮਿਲੀ ਅਜ਼ਾਦੀ ਦੀ ਮਹੱਤਤਾ ਦੇ ਸੁਨੇਹੇ ਦਿੱਤੇ ਗਏ। ਸਕੂਲ ਵਿਦਿਆਰਥੀਆਂ ਵੱਲੋਂ 26 ਜਨਵਰੀ ਦੇ ਲਾਗੂ ਕੀਤੇ ਸੰਵਿਧਾਨ ਬਾਰੇ ਕਵਿਤਾ ਅਤੇ ਥੀਏਟਰ ਰਾਹੀਂ ਜਾਣਕਾਰੀ ਦਿੱਤੀ ਤੇ ਦੇਸ਼ ਪ੍ਰਤੀ ਆਪਣੇ ਭਾਵ ਪ੍ਰਗਟ ਕੀਤੇ। ਸਮਾਗਮ ਦੇ ਅਖੀਰ ’ਚ ਰਾਸ਼ਟਰੀ ਗਾਣ ਗਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਚੰਗੀਆਂ ਆਦਤਾ ਨੁੰ ਅਪਣਾ ਕੇ ਚੰਗੇ ਦੇਸ਼ ਦੇ ਨਾਗਰਿਕ ਬਣਨ ਦਾ ਸੁਨੇਹਾ ਦਿੱਤਾ। ਸਕੂਲ ਮੈਨੇਜਮੈਂਟ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ, ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਉਚੇਚੇ ਤੌਰ ’ਤੇ ਵਧਾਈ ਦਿੱਤੀ।