ਬੀਕੇਯੂ ਏਕਤਾ ਡਕੌਂਦਾ ਵੱਲੋਂ ਪਿੰਡ ਅਹਿਮਦਪੁਰ ਵਿਖੇ ਵਿਸ਼ੇਸ਼ ਮੀਟਿੰਗ
- ਪੰਜਾਬ
- 23 Jan,2025

ਬੁਢਲਾਡਾ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪਿੰਡ ਅਹਿਮਦਪੁਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਵਿਚ ਜਥੇਬੰਦੀ ਦੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਨਛੱਤਰ ਸਿੰਘ ਅਹਿਮਦਪੁਰ ਜੋ ਪਹਿਲਾਂ ਬੁਰਜ ਗਿੱਲ ਵਾਲੀ ਜਥੇਬੰਦੀ ਦੇ ਬਲਾਕ ਖਜ਼ਾਨਚੀ ਸਨ, ਵੱਲੋਂ ਸਾਥੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਸ਼ਾਮਲ ਹੋਣ ਵਾਲੇ ਆਗੂ ਤੇ ਵਰਕਰਾਂ ਵਿਚ ਬਲਦੇਵ ਸਿੰਘ ਨੰਬਰਦਾਰ, ਗੁਰਦੇਵ ਸਿੰਘ, ਕਰਨੈਲ ਸਿੰਘ, ਭੋਲਾ ਸਿੰਘ ਪਿੰਡ ਅਹਿਮਦਪੁਰ ਵੀ ਸ਼ਾਮਲ ਸਨ ਅਤੇ ਗੁਰਜੰਟ ਸਿੰਘ, ਪ੍ਰਿਤਪਾਲ ਸਿੰਘ, ਅਜੈਬ ਸਿੰਘ, ਰਾਮ ਸਿੰਘ, ਜਗਤਾਰ ਸਿੰਘ, ਜਗਸੀਰ ਸਿੰਘ ਪਿੰਡ ਰਾਮਨਗਰ ਭੱਠਲ ਵੀ ਸ਼ਾਮਲ ਹੋਏ, ਜਿਨ੍ਹਾਂ ਨੇ ਜਥੇਬੰਦੀ ਵਿੱਚ ਸਰਗਰਮੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜਥੇਬੰਦੀ ਦੇ ਆਗੂਆਂ ਬਲਾਕ ਪ੍ਰਧਾਨ ਬਲਦੇਵ ਸਿੰਘ ਪਿਪਲੀਆ, ਤਾਰਾ ਚੰਦ ਬਰੇਟਾ, ਕੁਲਵੰਤ ਸਿੰਘ ਕਿਸ਼ਨਗੜ੍ਹ, ਦਰਸ਼ਨ ਸਿੰਘ ਗੁਰਨੇ ਕਲਾਂ, ਤੇਜ ਰਾਮ ਅਹਿਮਦਪੁਰ ਆਦਿਕ ਨੇ ਸਾਰੇ ਸਾਥੀਆਂ ਦਾ ਜੱਥੇਬੰਦੀ ਵਿੱਚ ਸ਼ਾਮਲ ਹੋਣ ਤੇ ਸਵਾਗਤ ਕਰਦਿਆਂ ਕਿਹਾ ਕਿ ਕਿਸਾਨੀ ਸੰਕਟ ਅਤੇ ਖੇਤੀ ਕਿੱਤਾ ਬਚਾਉਣ ਲਈ ਜਥੇਬੰਦਕ ਹੋ ਕੇ ਸੰਘਰਸ਼ ਕਰਨਾ ਸਮੇਂ ਦੀ ਲੋੜ ਹੈ। ਇਸ ਸਮੇਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 ਜਨਵਰੀ ਨੂੰ ਤਹਿਸੀਲ ਪੱਧਰ ਤੇ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਦੀ ਤਿਆਰੀ ਸਬੰਧੀ ਵੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
Posted By:

Leave a Reply