ਸਾਹਿਬ-ਏ-ਕਮਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ
- ਪੰਜਾਬ
- 07 Jan,2025

ਫਗਵਾੜਾ : ਸਾਹਿਬ-ਏ-ਕਮਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫਗਵਾੜਾ ਵਿਖੇ ਬੜੀ ਸ਼ਰਧਾ ਤੇ ਉਤਸਾਹ ਨਾਲ ਸਮੂਹ ਸੰਗਤ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ ਤੇ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਕਰਵਾਏ ਸਮਾਗਮ ’ਚ ਪੰਥ ਦੇ ਪ੍ਰਸਿੱਧ ਰਾਗੀ ਭਾਈ ਸ਼ਮਸ਼ੇਰ ਸਿੰਘ, ਭਾਈ ਗੁਰਭੇਜ ਸਿੰਘ, ਭਾਈ ਕੰਵਰਜੀਤ ਸਿੰਘ, ਭਾਈ ਨਿਰਮਲ ਸਿੰਘ ਪੰਜਵੜ ਨੇ ਆਈਆਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ। ਸਮੂਹ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਰਾਗੀ ਢਾਡੀ ਕੀਰਤਨੀ ਜੱਥਿਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
Posted By:

Leave a Reply