ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਲਾਈ
- ਪੰਜਾਬ
- 22 Jan,2025

ਲਾਲੜੂ : ਸ਼ਹੀਦ ਲਾਂਸ ਨਾਇਕ ਭਰਪੂਰ ਸਿੰਘ ਸੀਨੀਅਰ ਸਮਾਰਟ ਸਕੂਲ ਜਿਊਲੀ ਵਿਖੇ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਲਗਵਾਈ ਗਈ। ਇਸ ’ਚ ਬਲਾਕ ਡੇਰਾਬੱਸੀ ਵੰਨ ਦੇ 28 ਸਕੂਲਾਂ ਨੇ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਸੰਤੋਸ਼ ਗੱਖੜ ਨੇ ਦੱਸਿਆ ਕਿ ਪਹਿਲੇ ਦਿਨ ਮਿਡਲ ਵਿਭਾਗ ਦੀਆਂ ਸੱਤ ਟੀਮਾਂ ਦੇ ਮੁਕਾਬਲੇ ਕਰਵਾਏ ਗਏ ਅਤੇ ਦੂਜੇ ਦਿਨ ਹਾਈ ਵਿਭਾਗ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ ਵਿੱਚ ਹਿੱਸਾ ਲਿਆ। ਜਿਸ ਵਿੱਚੋਂ ਹਰ ਵਿਭਾਗ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਐਲਾਨੀਆਂ ਗਈਆਂ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਊਲੀ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਯੁਵਰਾਜ ਸਿੰਘ ਨੇ ਡਿਜਾਸਟਰ ਮੈਨੇਜਮੈਂਟ ਵਿੱਚ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹਾਈ ਵਿਭਾਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਊਲੀ ਦੀ ਵਿਦਿਆਰਥਣ ਅੰਜਲੀ ਦੇਵੀ ਅਤੇ ਵਿਦਿਆਰਥੀ ਦਿੱਗਵਿਜੇ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਜੇਤੂ ਵਿਦਿਆਰਥੀਆਂ ਨੂੰ ਪਿੰਡ ਦੇ ਸਰਪੰਚ ਸੁਮਿਤ ਰਾਣਾ (ਐੱਸਐੱਮਸੀ) ਕਮੇਟੀ ਦੇ ਚੇਅਰਮੈਨ ਸੰਦੀਪ ਰਾਣਾ ਅਤੇ ਪ੍ਰਿੰਸੀਪਲ ਸ੍ਰੀਮਤੀ ਸੰਤੋਸ਼ ਗੱਖੜ ਦੁਆਰਾ ਸਰਟੀਫਿਕੇਟ ਅਤੇ ਟਰਾਫੀਆਂ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਸਮੁੱਚਾ ਸਟਾਫ਼ ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕ ,ਵਿਦਿਆਰਥੀ ਐੱਸਐੱਮਸੀ ਮੈਂਬਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਸੁਮਿਤ ਰਾਣਾ ਸਰਪੰਚ ਜਿਊਲੀ (ਐੱਸਐੱਮਸੀ) ਚੇਅਰਮੈਨ ਸੰਦੀਪ ਰਾਣਾ, ਪ੍ਰਿੰਸੀਪਲ ਸੰਤੋਸ਼ ਗੱਖੜ ਅਤੇ ਭਜਨਬੀਰ ਸਿੰਘ (ਲੈਕਚਰਾਰ ਪੰਜਾਬੀ) ਵੱਲੋਂ ਸੰਬੋਧਨ ਕੀਤਾ ਗਿਆ। ਮੰਚ ਦੀ ਕਾਰਵਾਈ ਅਵਤਾਰ ਸਿੰਘ ਮੈਥ ਲੈਕਚਰਾਰ ਵੱਲੋਂ ਬਾਖੂਬੀ ਨਿਭਾਈ ਗਈ।
Posted By:

Leave a Reply