ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
- ਪੰਜਾਬ
- 07 Dec,2024

ਦੋਦਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਸੂਬਾ ਕਮੇਟੀ ਦੇ ਸੱਦੇ ’ਤੇ ਸ਼ੰਭੂ ਖਨੌਰੀ ਬਾਰਡਰ ਤੇ ਭੱਖਦੇ ਕਿਸਾਨੀ ਮਸਲਿਆਂ ਲਈ ਮਹੀਨਿਆਂ ਬੱਧੀ ਪੱਕੇ ਮੋਰਚੇ ਨੂੰ ਕੇਂਦਰੀ ਭਾਜਪਾ ਸਰਕਾਰ ਵੱਲੋਂ ਨਜ਼ਰ ਅੰਦਾਜ਼ ਕੀਤੇ ਜਾਣ ਕਾਰਨ ਕੱਲ੍ਹ ਦਿੱਲੀ ਵੱਲ ਪੈਦਲ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਮਾਰ ਕੇ ਜ਼ਖ਼ਮੀ ਕਰਨ ਰਾਹੀਂ ਸ਼ਾਂਤਮਈ ਸੰਘਰਸ਼ ਦਾ ਹੱਕ ਖੋਹੇ ਜਾਣ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਤੇ ਭਾਜਪਾ ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ। ਇਸ ਸਬੰਧੀ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸਹਾਇਕ ਸਕੱਤਰ ਗੁਰਮੀਤ ਸਿੰਘ ਬਿੱਟੂ ਮੱਲਣ ਨੇ ਭਾਜਪਾ ਸਰਕਾਰ ਦੀ ਇਸ ਜਾਬਰ ਕਾਰਵਾਈ ਨੂੰ ਕਿਸਾਨਾਂ ਨਾਲ ਦੁਸ਼ਮਣਾਂ ਨਾ ਵਿਹਾਰ ਇਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੱਤਾਧਾਰੀਆਂ ਦੀਆਂ ਕਿਸਾਨ ਵਿਰੋਧੀ ਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਜਾਨਲੇਵਾ ਕਰਜ਼ਿਆਂ ਥੱਲੇ ਦੱਬੇ ਹਜ਼ਾਰਾਂ ਦੀ ਤਾਦਾਦ ’ਚ ਖ਼ੁਦਕੁਸ਼ੀਆਂ ਦਾ ਸ਼ਿਕਾਰ ਹੋ ਚੁੱਕੇ ਤੇ ਲਗਾਤਾਰ ਹੋ ਰਹੇ ਕਿਸਾਨਾਂ ਦੀ ਐਮਐਸਪੀ ਤੇ ਫਸਲਾਂ ਦੀ ਖਰੀਦ ਦੀ ਕਾਨੂੰਨੀ ਗਰੰਟੀ ਵਰਗੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਸ਼ਾਂਤਮਈ ਸੰਘਰਸ਼ ਦਾ ਸੰਵਿਧਾਨਿਕ ਹੱਕ ਖੋਹਣਾ ਇਸੇ ਦੁਸਮਣੀ ਦਾ ਸਬੂਤ ਬਣਦਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਬਿਲਕੁਲ ਜਾਇਜ਼ ਤੇ ਹੱਕੀ ਮੰਗਾਂ ਤਰੁੰਤ ਪੂਰੀਆਂ ਕੀਤੀਆਂ ਜਾਣ ਤੇ ਪੁਲਿਸ ਜ਼ਬਰ ਤਰੁੰਤ ਬੰਦ ਕੀਤਾ ਜਾਵੇ। ਸ਼ਾਂਤਮਈ ਸੰਘਰਸ਼ ਦਾ ਹੱਕ ਬਹਾਲ ਕੀਤਾ ਜਾਵੇ ਮੰਗਾਂ ਲਾਗੂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਬਲਾਕ ਗਿੱਦੜਬਾਹਾ ਦੇ ਸੀਨੀਅਰ ਮੀਤ ਪ੍ਰਧਾਨ ਅਜ਼ੈਬ ਸਿੰਘ ਮੱਲਣ, ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸ਼ਰੀਂਹ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ, ਕਾਲਾ ਸਿੰਘ, ਜਗਰੂਪ ਸਿੰਘ ਧੂਲਕੋਟ, ਜਗਸੀਰ ਸਿੰਘ ਖਾਲਸਾ, ਬੋਹੜ ਸਿੰਘ ਕੋਟਲੀ, ਸੁਖਦੇਵ ਸਿੰਘ ਕੋਠੇ ਅਮਰਗੜ੍ਹ ਮੱਲਣ, ਗੁਰਦੇਵ ਸਿੰਘ ਬੁੱਟਰ ਸ਼ਰੀਂਹ, ਕੁਲਬੀਰ ਸਿੰਘ, ਗੁਰਲਾਲ ਸਿੰਘ, ਗੁਰਪਿਆਰ ਸਿੰਘ ਮਾਲਵਾ ਯੂਨੀਅਨ, ਮਨੋਹਰ ਸਿੰਘ, ਗੁਰਤੇਜ ਸਿੰਘ ਮੌੜ ਸਿੱਧੂਪੁਰ ਆਦਿ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।
Posted By:

Leave a Reply