ਇੰਨੋਸੈਂਟ ਹਾਰਟਸ ਵਿਖੇ ਗਣਤੰਤਰ ਦਿਵਸ ਮਨਾਇਆ

ਜਲੰਧਰ : ਇੰਨੋਸੈਂਟ ਹਾਰਟਸ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਕੈਂਟ- ਜੰਡਿਆਲਾ ਰੋਡ ਤੇ ਕਪੂਰਥਲਾ ਰੋਡ) ਦੇ ਸਾਰੇ ਪੰਜ ਸਕੂਲਾਂ ’ਚ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਥੀਮ ਸੁਨਿਹਰਾ ਭਾਰਤ, ਵਿਰਾਸਤ ਤੇ ਵਿਕਾਸ ’ਤੇ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਤੇ ਸਕੂਲ ਦੇ ਵਿਹੜੇ ਨੂੰ ਰਾਸ਼ਟਰੀ ਝੰਡੇ ਦੇ ਰੰਗਾਂ ’ਚ ਸੁੰਦਰਤਾ ਨਾਲ ਸਜਾਇਆ ਗਿਆ ਸੀ। ਪ੍ਰੀ-ਪ੍ਰਾਇਮਰੀ ਸਕੂਲ ਦੇ ਬੱਚੇ, ਰਾਸ਼ਟਰੀ ਝੰਡੇ ਦੇ ਰੰਗਾਂ ’ਚ ਸਜੇ, ਮਨਮੋਹਕ ਲੱਗ ਰਹੇ ਸਨ। ਇਨ੍ਹਾਂ ਨੰਨ੍ਹੇ-ਮੁੰਨ੍ਹੇ ਬੱਚਿਆਂ ਨੂੰ ਭਾਰਤੀ ਸੰਸਕ੍ਰਿਤੀ ਤੇ ਪਰੰਪਰਾਵਾਂ ਬਾਰੇ ਪੇਸ਼ਕਾਰੀ ਦਿੱਤੀ ਗਈ, ਜਿਸ ’ਚ ਉਨ੍ਹਾਂ ਨੂੰ ਦੇਸ਼ ਦੀ ਵਿਭਿੰਨਤਾ ਬਾਰੇ ਸਿਖਾਇਆ ਗਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਝੰਡੇ ਦਾ ਸਤਿਕਾਰ ਕਰਨ ਤੇ ਦੇਸ਼ ਦੀ ਤਰੱਕੀ ’ਚ ਯੋਗਦਾਨ ਪਾਉਣ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤੇ ਇਸ ਦੇ ਵਿਕਾਸ ’ਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।