ਸ਼ਹਿਰੀ ਤਰਜ਼ ’ਤੇ ਕਰਾਂਗੇ ਪਿੰਡਾਂ ਦਾ ਵਿਕਾਸ : ਈਟੀਓ

ਸ਼ਹਿਰੀ ਤਰਜ਼ ’ਤੇ ਕਰਾਂਗੇ ਪਿੰਡਾਂ ਦਾ ਵਿਕਾਸ : ਈਟੀਓ

ਜੰਡਿਆਲਾ ਗੁਰੂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਤੇ ਖਾਸ ਕਰਕੇ ਪਿੰਡਾਂ ਦੇ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਕਰਨ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਪਿੰਡ ਸਰਜਾ ਵਿਖੇ ਗਲੀਆਂ, ਨਾਲੀਆਂ ਤੇ ਰਸਤੇ ਦੇ ਕੰਮਾਂ ਦਾ ਉਦਘਾਟਨ ਕਰਨ ਪਿੱਛੋਂ ਕੀਤਾ। ਈਟੀਓ ਨੇ ਕਿਹਾ ਪਿੰਡਾਂ ਦਾ ਸ਼ਹਿਰੀ ਤਰਜ਼ ’ਤੇ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਪਿੰਡ ਦੇ ਲੋਕਾਂ ਨੂੰ ਵੀ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨੇ ਪਿੰਡ ਸਰਜਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਭਰੋਸਾ ਦਵਾਇਆ ਕਿ ਤੁਹਾਡੀਆਂ ਮੁਸ਼ਕਿਲਾਂ ਦਾ ਪਹਿਲਾਂ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਜ਼ਿਮਨੀ ਚੋਣਾਂ ਵਿਚ ਲੋਕਾਂ ਨੇ ਸਾਡੇ ਕੰਮਾਂ ’ਤੇ ਮੋਹਰ ਲਗਾਈ ਹੈ ਤੇ ਅਸੀਂ ਵੀ ਭਰੋਸ ਦਿਵਾਉਂਦੇ ਹਾਂ ਕਿ ਆਉਂਦੇ ਸਮੇਂ ਵਿਚ ਹੋਰ ਤੇਜ਼ੀ ਨਾਲ ਵਿਕਾਸ ਕਾਰਜ ਕੀਤੇ ਜਾਣਗੇ। ਈਟੀਓ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਸਿਹਤ, ਸਿੱਖਿਆ ਦੇ ਨਾਲ ਨਾਲ ਰੁਜ਼ਗਾਰ ਮਿਸ਼ਨ ਤਹਿਤ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਸੂਬੇ ਭਰ ਵਿਚ 881 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁਕੇ ਹਨ, ਜਿਸ ਵਿੱਚ ਕਰੀਬ 2.5 ਕਰੋੜ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਲਿਆ ਹੈ। ਉਨਾਂ ਕਿਹਾ ਮਿਸ਼ਨ ਰੁਜ਼ਗਾਰ ਤਹਿਤ ਅਸੀਂ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਰੀਬ 51000 ਨੌਕਰੀਆਂ ਨੌਜਵਾਨਾਂ ਨੂੰ ਮੁਹੱਈਆ ਕਰਵਾਈਆਂ ਹਨ ਤੇ ਇਹ ਨੌਕਰੀਆਂ ਬਿਨਾਂ ਕਿਸੇ ਭੇਦਭਾਵ, ਵੱਡੀ ਅਤੇ ਭਾਈ-ਭਤੀਜਾਵਾਦ ਤੋਂ ਦੂਰ ਰਹਿ ਕੇ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਹਨ। ਇਸ ਮੌਕੇ ਸਰਪੰਚ ਗੁਰਮੁੱਖ ਸਿੰਘ ਸਰਜਾ, ਗੁਰਦਿਆਲ ਸਿੰਘ, ਜਰਨੈਲ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਅਮਰੀਕ ਸਿੰਘ ਸਾਬਕਾ ਸਰਪੰਚ, ਮਿਰਜਾ ਸਿੰਘ ਮੈਂਬਰ, ਅੰਗਰੇਜ ਸਿੰਘ ਮੈਂਬਰ, ਨਿਰਮਲ ਸਿੰਘ ਮੈਂਬਰ, ਸੁਰਜਨ ਸਿੰਘ ਮੈਂਬਰ, ਜਗੀਰ ਸਿੰਘ ਫੌਜੀ, ਲੱਖਾ ਸਿੰਘ, ਜਸਵੰਤ ਸਿੰਘ, ਸਤਨਾਮ ਸਿੰਘ, ਨਿਸ਼ਾਨ ਸਿੰਘ, ਅਵਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।