ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਗੁਰਬਖਸ਼ ਰਾਵਤ ਭਾਜਪਾ ’ਚ ਸ਼ਾਮਲ
- ਰਾਜਨੀਤੀ
- 27 Jan,2025

ਚੰਡੀਗੜ੍ਹ : ਚੰਡੀਗੜ੍ਹ ਦੀਆਂ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ ਦਿੰਦਿਆਂ ਇਸ ਦੀ ਆਗੂ ਅਤੇ ਨਗਰ ਨਿਗਮ ਵਾਰਡ ਨੰਬਰ 27 ਦੀ ਕੌਂਸਲਰ ਗੁਰਬਖਸ਼ ਰਾਵਤ ਸੋਮਵਾਰ ਨੂੰ ਇੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ ਹੈ।
ਰਾਵਤ ਨੇ ਇੱਥੇ ਸੈਕਟਰ 33 ਸਥਿਤ ਭਾਜਪਾ ਦਫ਼ਤਰ ਕਮਲਮ ਵਿਖੇ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਅਤੇ ਸੀਨੀਅਰ ਪਾਰਟੀ ਆਗੂ ਸੰਜੇ ਟੰਡਨ ਦੀ ਮੌਜੂਦਗੀ ਵਿੱਚ ਭਗਵਾ ਧੜੇ ਵਿੱਚ ਸ਼ਮੂਲੀਅਤ ਕੀਤੀ।
Posted By:

Leave a Reply