ਜਲਾਲਾਬਾਦ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ
- ਪੰਜਾਬ
- (Asia/Kolkata)
ਜਲਾਲਾਬਾਦ: ਪੰਜਾਬ ‘ਚ ਸੜਕੀ ਹਾਦਸਿਆਂ ਕਾਰਨ ਹੁਣ ਤੱਕ ਅਨੇਕਾਂ ਹੀ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਤੇਜ਼ ਰਫਤਾਰ ਕਾਰਨ ਆਏ ਦਿਨ ਭਿਆਨਕ ਸੜਕੀ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਜਲਾਲਾਬਾਦ-ਬਾਹਮਣੀ ਵਾਲਾ ਰੋਡ ‘ਤੇ ਵਾਪਰਨ ਦੀ ਸੂਚਨਾ ਮਿਲੀ ਹੈ। ਜਿਸ ‘ਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ।ਮ੍ਰਿਤਕਾਂ ਦੀ ਪਹਿਚਾਣ ਸੁਖਵਿੰਦਰ ਸਿੰਘ ਅਤੇ ਬਿੱਟੂ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਅਤੇ ਬਿੱਟੂ ਵਾਸੀ ਪਿੰਡ ਡਿੱਬੀਪੁਰਾ ਸ਼ਹਿਰ ਤੋਂ ਪਿੰਡ ਜਾ ਰਹੇ ਸਨ ਜਦੋਂ ਉਹ ਪਿੰਡ ਕੋਟੂ ਫੰਗੀਆਂ ਦੇ ਕੋਲ ਪਹੁੰਚੇ ਤਾਂ ਟਰੈਕਟਰ ਟਰਾਲੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਟੱਕਰ ‘ਚ ਸੁਖਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਬਿੱਟੂ ਦੀ ਹਸਪਤਾਲ ਲੈ ਕੇ ਜਾਂਦੇ ਸਮੇਂ ਰਸਤੇ ਵਿਚ ਮੌਤ ਹੋ ਗਈ।ਇਸ ਘਟਨਾ ਤੋਂ ਬਾਅਦ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
Leave a Reply