ਕਾਂਗਰਸੀਆਂ ਨੇ ਕੇਂਦਰ ਸਰਕਾਰ ਖਿਲਾਫ ਕਸਬਾ ਫਤਿਆਬਾਦ ’ਚ ਕੀਤਾ ਪ੍ਰਦਰਸ਼ਨ

ਕਾਂਗਰਸੀਆਂ ਨੇ ਕੇਂਦਰ ਸਰਕਾਰ ਖਿਲਾਫ ਕਸਬਾ ਫਤਿਆਬਾਦ ’ਚ ਕੀਤਾ ਪ੍ਰਦਰਸ਼ਨ

ਸ੍ਰੀ ਗੋਇੰਦਵਾਲ ਸਾਹਿਬ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਟਿੱਪਣੀ ਦੀ ਨਿਖੇਧੀ ਕਰਦਿਆਂ ਹਲਕਾ ਖਡੂਰ ਸਾਹਿਬ ਦੇ ਕਾਂਗਰਸੀਆਂ ਵੱਲੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਪੁੱਤਰ ਇਮਾਨ ਸਿੰਘ ਦੀ ਅਗਵਾਈ ਹੇਠ ਕਸਬਾ ਫਤਿਆਬਾਦ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਦੇ ਨਿੱਜੀ ਸਹਾਇਕ ਰਣਜੀਤ ਸਿੰਘ ਪਵਾਰ ਨੇ ਦੱਸਿਆ ਕਿ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਨਿਰਦੇਸ਼ਾਂ ’ਤੇ ਕਾਂਗਰਸੀਆਂ ਵੱਲੋਂ ਫਤਿਆਬਾਦ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਵਿਚ ਵੱਡੀ ਗਿਣਤੀ ਇਲਾਕੇ ਦੇ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਹਿੱਸਾ ਲਿਆ। ਇਸ ਮੌਕੇ ਵੱਖ ਵੱਖ ਬੁਲਾਰਿਆਂ ਜਿਨ੍ਹਾਂ ਵਿਚ ਈਮਾਨ ਸਿੰਘ ਸਿੱਕੀ, ਰਣਜੀਤ ਸਿੰਘ ਪਵਾਰ, ਸਰਪੰਚ ਜਗਰੂਪ ਸਿੰਘ, ਸਰਪੰਚ ਜਗਵਿੰਦਰ ਸਿੰਘ ਮਣਕੂ, ਗੁਲਵਿੰਦਰ ਸਿੰਘ ਰਾਏ, ਨਿਸ਼ਾਨ ਸਿੰਘ ਢੋਟੀ ਆਦਿ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਖਿਲਾਫ ਕੀਤੀ ਟਿੱਪਣੀ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਭਾਜਪਾ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਬਾਰੇ ਵਰਤੀ ਗਈ ਭੱਦੀ ਸ਼ਬਦਾਵਲੀ ਕਾਰਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤੁਰੰਤ ਸਰਕਾਰ ਵਿੱਚੋਂ ਬਰਖਾਸਤ ਕੀਤਾ ਜਾਵੇ। ਇਸ ਮੌਕੇ ਈਮਾਨ ਸਿੰਘ ਸਿੱਕੀ, ਰਣਜੀਤ ਸਿੰਘ ਪਵਾਰ, ਸਰਪੰਚ ਫਤਿਹਾਬਾਦ ਜਗਵਿੰਦਰ ਸਿੰਘ ਮਣਕ, ਸੀਨੀਅਰ ਕਾਂਗਰਸੀ ਆਗੂ ਗੁਰਦੇਵ ਸਿੰਘ ਪਵਾਰ, ਸਰਪੰਚ ਜਗਰੂਪ ਸਿੰਘ ਖਵਾਸਪੁਰ, ਗੁਲਵਿੰਦਰ ਸਿੰਘ ਰਾਏ, ਕੁਲਬੀਰ ਸਿੰਘ ਬਾਜਵਾ, ਨੰਬਰਦਾਰ ਸੁਖਦੇਵ ਸਿੰਘ ਫਤਿਆਬਾਦ, ਮੁਹਿੰਦਰ ਸਿੰਘ ਕੰਬੋਜ, ਨਿਸ਼ਾਨ ਸਿੰਘ ਢੋਟੀ, ਲਾਡੀ ਬਾਠ, ਜੰਗਲੀ ਮਹਾਸ਼ਾ, ਦਵਿੰਦਰ ਸਿੰਘ ਕਾਕਾ, ਬਲਜੀਤ ਸਿੰਘ ਸ਼ਾਹ, ਸਰਪੰਚ ਲਖਵਿੰਦਰ ਸਿੰਘ ਹੰਸਾਵਾਲਾ, ਰਵਿੰਦਰ ਕੌਰ ਰਾਣੀ, ਹਰਦੀਪ ਸਿੰਘ ਬੰਟੀ, ਸ਼ਮਸ਼ੇਰ ਸਿੰਘ ਸ਼ੈਰੀ, ਬਚਨ ਸਿੰਘ ਲੀਡਰ, ਕਰਨੈਲ ਸਿੰਘ, ਬਲਦੇਵ ਸਿੰਘ, ਸਰਪੰਚ ਪ੍ਰਕਾਸ਼ ਸਿੰਘ ਖੇਲਾ, ਜੁਗਰਾਜ ਸਿੰਘ ਰੰਧਾਵਾ, ਗਗਨਦੀਪ ਸਿੰਘ ਰੰਧਾਵਾ, ਮਨਜੀਤ ਸਿੰਘ ਮੁਨਸ਼ੀ, ਸਤਨਾਮ ਸਿੰਘ, ਬਾਬਾ ਹਰਜਿੰਦਰ ਸਿੰਘ ਛਾਪੜੀ ਸਾਹਿਬ, ਭੋਲਾ ਸਿੰਘ ਖਵਾਸਪੁਰ, ਪਲਵਿੰਦਰ ਸਿੰਘ ਫੌਜੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਕਾਂਗਰਸੀ ਵਰਕਰ ਹਾਜ਼ਰ ਸਨ।