ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਬਾਦਲ ਪਰਿਵਾਰ ਕੀਰਤਪੁਰ ਸਾਹਿਬ ਰਵਾਨਾ
- ਪੰਜਾਬ
- 03 May,2023
ਲੰਬੀ, 3 ਮਈਬਾਦਲ ਪਰਿਵਾਰ ਅੱਜ ਸਵੇਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈ ਕੇ ਪਿੰਡ ਬਾਦਲ ਤੋਂ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ। ਮਰਹੂਮ ਬਾਦਲ ਦੀ ਅਸਥੀਆਂ ਅੱਜ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣੀਆਂ ਹਨ। ਰਵਾਨਗੀ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ ਅਤੇ ਹੋਰ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਆਗੂਆਂ ਵੱਲੋਂ ਅਰਦਾਸ ਕੀਤੀ ਗਈ। ਜ਼ਿਕਰਯੋਗ ਹੈ ਕਿ 95 ਸਾਲਾ ਸਾਬਕਾ ਮੁੱਖ ਮੰਤਰੀ ਦਾ 25 ਅਪਰੈਲ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ।
Posted By:

Leave a Reply