ਜੀਡੀਆਰ ਕਾਨਵੈਂਟ ਸਕੂਲ ਵਿਖੇ ਮਨਾਇਆ ਗਣਤੰਤਰ ਦਿਵਸ

ਜੀਡੀਆਰ ਕਾਨਵੈਂਟ ਸਕੂਲ ਵਿਖੇ ਮਨਾਇਆ ਗਣਤੰਤਰ ਦਿਵਸ

ਫਗਵਾੜਾ : ਜੀਡੀਆਰ ਕਾਨਵੈਂਟ ਸੀ.ਸੈ. ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ ਦੇ ਨਾਲ ਮਨਾਇਆ ਗਿਆ । ਸਮਾਰੋਹ ਦੀ ਜਿੰਮੇਵਾਰੀ ਜੈਸਮੀਨ ਹਾਊਸ ਦੀ ਇੰਚਾਰਜ ਮੈਡਮ ਨੀਲਮ ਦੁਆਰਾ ਨਿਭਾਈ ਗਈ । ਦਸਵੀਂ ਜਮਾਤ ਦੀ ਵਿਦਿਆਰਥਣ ਦੀਪਿਕਾ ਨੇ ਅੱਜ ਦਾ ਵਿਚਾਰ ਪੇਸ਼ ਕੀਤਾ ਅਤੇ ਮੈਡਮ ਕ੍ਰਿਸ਼ੀਤਾ ਨੇ ਅੱਜ ਦੇ ਵਿਚਾਰ ਦੇ ਅਰਥ ਬੱਚਿਆਂ ਨੂੰ ਵਿਸਥਾਰ ਨਾਲ ਸਮਝਾਏ। ਇਸ ਦੇ ਨਾਲ ਹੀ ਨੌਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਨੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਹ ਉਹ ਦਿਨ ਹੈ ਜਦੋਂ ਭਾਰਤ ਵਿੱਚ ਗਣਤੰਤਰ ਅਤੇ ਸੰਵਿਧਾਨ ਲਾਗੂ ਹੋਇਆ ਸੀ। ਇਹੀ ਕਾਰਨ ਹੈ ਕਿ ਇਸ ਦਿਨ ਨੂੰ ਭਾਰਤ ਦੇ ਸਵੈ-ਮਾਣ ਅਤੇ ਸਨਮਾਨ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਗਿਆਰਵੀਂ ਜਮਾਤ ਦੀ ਵਿਦਿਆਰਥਣ ਜਾਨਵੀ ਨੇ ਦੇਸ਼ ਭਗਤੀ ਨਾਲ ਭਰਪੂਰ ਕਵਿਤਾ ਗਈ । ਇਸ ਦਿਨ ਸਕੂਲ ਵਿੱਚ ਸਪੈੱਲ ਬੀ ਗਤੀਵਿਧੀ ਕਰਵਾਈ ਗਈ ਤਾਂ ਜੋ ਬੱਚੇ ਨਵੇਂ ਸ਼ਬਦਾਂ ਨੂੰ ਬਣਾਉਣਾ ਸਿੱਖ ਸਕਣ ਅਤੇ ਇਸ ਦੇ ਨਾਲ-ਨਾਲ ਬੱਚੇ ਸ਼ਬਦ ਗਿਆਨ ਅਤੇ ਭਾਸ਼ਾ ਦੇ ਗਿਆਨ ਵਿੱਚ ਆਪਣਾ ਵਧੀਆ ਪ੍ਰਦਰਸ਼ਨ ਕਰ ਸਕਣ। ਇਸ ਮੁਕਾਬਲੇ ਵਿਚ ਜੈਸਮੀਨ ਹੱਸੇ ਦੇ ਵਿਦਿਆਰਥੀ ਜੇਤੂ ਰਹੇ । ਸਕੂਲ ਦੇ ਪ੍ਰਿੰਸੀਪਲ ਮੈਡਮ ਮਾਧਵੀ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਅਸੀਂ ਜਿਸ ਲੋਕਤੰਤਰ ਵਿੱਚ ਰਹਿ ਰਹੇ ਹਾਂ, ਉਹ ਸਾਡੇ ਦੇਸ਼ ਦੇ ਆਜ਼ਾਦ ਸੈਨਾਨੀਆਂ ਦੇ ਬਲਿਦਾਨ ਦੇ ਕਾਰਨ ਹੀ ਹੈ। ਜਿਸ ਨੇ ਦੇਸ਼ ਲਈ ਸਭ ਕੁਝ ਕੁਰਬਾਨ ਕਰ ਦਿੱਤਾ। ਇਸ ਲਈ ਉਨ੍ਹਾਂ ਬਹਾਦਰ ਯੋਧਿਆਂ ਨੂੰ ਸਲਾਮ ਅਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਸਾਨੂੰ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਇਹ ਵੀ ਕਿਹਾ ਕਿ ਅੱਜ ਦੇ ਵਿਦਿਆਰਥੀ ਆਉਣ ਵਾਲੇ ਕੱਲ੍ਹ ਦੇ ਰਾਸ਼ਟਰ ਨਿਰਮਾਤਾ ਹਨ ਜੋ ਸਿੱਖਿਆ ਪ੍ਰਾਪਤ ਕਰਕੇ ਕਾਬਲ ਅਤੇ ਜ਼ਿੰਮੇਵਾਰ ਨਾਗਰਿਕ ਬਣ ਕੇ ਭਾਰਤ ਦਾ ਨਾਮ ਹਮੇਸ਼ਾ ਉੱਚਾ ਰੱਖਣਗੇ।