ਪਿੰਡਾਂ ਦੇ ਵਿਕਾਸ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦੇਵਾਂਗੇ : ਵਿਧਾਇਕ ਪ੍ਰਿੰ. ਬੁੱਧਰਾਮ
- ਪੰਜਾਬ
- 28 Dec,2024

ਬੁਢਲਾਡਾ : ਸਥਾਨਕ ਬੀਡੀਪੀਓ ਦਫਤਰ ਵਿਖੇ ਪੰਚਾਂ, ਸਰਪੰਚਾਂ ਦੀ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਸਰਬਸੰਮਤੀ ਨਾਲ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਹਾਜਰੀ ਵਿੱਚ ਪਿੰਡ ਗੋਬਿੰਦਪੁਰਾ ਦੇ ਸਰਪੰਚ ਰਜਿੰਦਰ ਕੁਮਾਰ ਨੂੰ ਬਲਾਕ ਬੁਢਲਾਡਾ ਦੀ ਪੰਚਾਇਤ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਪਰ ਪੰਚਾਇਤਾਂ ਪਾਰਦਰਸ਼ਤਾਂ ਤਰੀਕੇ ਨਾਲ ਵਿਕਾਸ ਕਾਰਜ ਮਨਰੇਗਾ ਦੀ ਮਦਦ ਨਾਲ ਕਰਨ। ਗ੍ਰਾਮ ਸਭਾ ਬੁਲਾ ਕੇ ਆਪਣੇ ਪਿੰਡ ਦੇ ਵਿਕਾਸ ਦੇ ਟਿੱਚੇ ਪਾਸ ਕਰਵਾਉਣ ਅਤੇ ਪਿੰਡਾਂ ਅੰਦਰ ਭਾਈਚਾਰਕ ਸਾਂਝ ਨੂੰ ਮਜਬੂਤ ਬਨਾਉਣ। ਇਸ ਮੌਕੇ ਪੰਚਾਇਤ ਯੂਨੀਅਨ ਦੇ ਨਵਨਿਯੁਕਤ ਪ੍ਰਧਾਨ ਰਜਿੰਦਰ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਰਕਾਰ ਦੀਆਂ ਯੋਜਨਾਵਾਂ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹਨ। ਉਨ੍ਹਾਂ ਸਮੂਹ ਪੰਚਾਂ ਸਰਪੰਚਾਂ ਅਤੇ ਹਲਕਾ ਵਿਧਾਇਕ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
Posted By:

Leave a Reply