Delhi ਵਿਧਾਨ ਸਭਾ ਚੋਣਾਂ: ਪ੍ਰਤਾਪ ਸਿੰਘ ਬਾਜਵਾ ਨੂੰ ਮਿਲੀ ਜ਼ਿੰਮੇਵਾਰੀ
- ਰਾਸ਼ਟਰੀ
- 29 Jan,2025

ਨਵੀ ਦਿੱਲੀ : ਚੋਣ ਕਮਿਸ਼ਨ ਵੱਲੋਂ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਦਿੱਲੀ ਵਿੱਚ 5 ਫਰਵਰੀ ਨੂੰ ਵੋਟਾਂ ਪੈਣਗੀਆਂ ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਇਸ ਵਾਰ ਭਾਜਪਾ ਅਤੇ ਕਾਂਗਰਸ ਵਾਪਸੀ ਲਈ ਪੂਰਾ ਜ਼ੋਰ ਲਗਾ ਰਹੀਆਂ ਹਨ। ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਜ਼ਿੰਮੇਵਾਰੀ ਸੌਪੀ ਹੈ। ਪਾਰਟੀ ਨੇ ਬਾਜਵਾ ਨੂੰ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ। ਜ਼ਿੰਮੇਵਾਰੀ ਮਿਲਦਿਆਂ ਹੀ ਬਾਜਵਾ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।
Posted By:

Leave a Reply