ਸਟੇਟ ਟੀਕਾਕਰਨ ਅਫਸਰ ਨੇ ਜ਼ਿਲ੍ਹੇ ’ਚ ਪੋਲੀਓ ਮੁਹਿੰਮ ਦਾ ਲਿਆ ਜਾਇਜ਼ਾ

ਸਟੇਟ ਟੀਕਾਕਰਨ ਅਫਸਰ ਨੇ ਜ਼ਿਲ੍ਹੇ ’ਚ ਪੋਲੀਓ ਮੁਹਿੰਮ ਦਾ ਲਿਆ ਜਾਇਜ਼ਾ

ਨਵਾਂਸ਼ਹਿਰ : ਸਟੇਟ ਟੀਕਾਕਰਨ ਅਫਸਰ ਡਾ. ਬਲਵਿੰਦਰ ਕੌਰ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਵਿਚ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੀ ਸੁਪਰਵੀਜ਼ਨ ਕੀਤੀ ਗਈ। ਇਸ ਮੌਕੇ ਸਟੇਟ ਟੀਕਾਕਰਨ ਅਫਸਰ ਡਾ. ਬਲਵਿੰਦਰ ਕੌਰ ਨੇ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੇ ਕਨੌਣ ਬੰਨ੍ਹ ਸਲੱਮ, ਉਸਮਾਨਪੁਰ ਸਲੱਮ ਤੇ ਮਹਿਤਪੁਰ ਸਲੱਮ ਸਮੇਤ ਵੱਖ-ਵੱਖ ਹਾਈਰਿਸਕ ਇਲਾਕਿਆਂ ਵਿਚ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਜ਼ੀਰੋ ਤੋਂ ਪੰਜ ਸਾਲ ਤਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਉਣ ਸਬੰਧੀ ਉਂਗਲਾਂ ’ਤੇ ਸਿਆਹੀ ਦੇ ਨਿਸ਼ਾਨ ਚੈੱਕ ਕੀਤੇ। ਡਾ. ਬਲਵਿੰਦਰ ਕੌਰ ਨੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਉਣ, ਵੈਕਸੀਨ ਦੇ ਰੱਖ-ਰਖਾਅ ਅਤੇ ਰਿਪੋਰਟਿੰਗ ਦੇ ਕੰਮਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਵੈਕਸੀਨ ਵਾਇਲ ਮੋਨੀਟਰ ਰਾਹੀਂ ਪੋਲੀਓ ਵੈਕਸੀਨ ਦੀ ਗੁਣਵੱਤਾ ਨੂੰ ਵੀ ਚੈੱਕ ਕੀਤਾ। ਉਨ੍ਹਾਂ ਪਲਸ ਪੋਲੀਓ ਮੁਹਿੰਮ ਵਿਚ ਤਾਇਨਾਤ ਸਿਹਤ ਵਿਭਾਗ ਦੀਆਂ ਟੀਮਾਂ ਦੇ ਕੰਮ ਉੱਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਸੰਪੂਰਨ ਟੀਕਾਕਰਨ ਨੂੰ ਯਕੀਨੀ ਬਣਾ ਕੇ ਤੇ ਪਲਸ ਪੋਲੀਓ ਮੁਹਿੰਮ ਵਰਗੇ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹ ਕੇ ਹਰ ਬੱਚੇ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਯਤਨਸ਼ੀਲ ਹੈ। ਇਸ ਮੌਕੋ ਉਨ੍ਹਾਂ ਨਾਲ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਪ੍ਰਾਜੈਕਟ ਅਫ਼ਸਰ ਯੂਐੱਨਡੀਪੀ ਡਾ. ਮੀਤ ਸੋਢੀ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਅਤੇ ਵੈਕਸੀਨ ਕੋਲਡਚੇਨ ਮੈਨੇਜਰ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।