ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿੱਲ ਨੂੰ ਮਨਜ਼ੂਰੀ- ਸੂਤਰ
- ਰਾਜਨੀਤੀ
- 12 Dec,2024

ਨਵੀਂ ਦਿੱਲੀ: ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਸੂਤਰਾਂ ਅਨੁਸਾਰ ਮੀਟਿੰਗ ਵਿਚ ਕੇਂਦਰੀ ਮੰਤਰੀ ਮੰਡਲ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਕੇਂਦਰ ਸਰਕਾਰ ਇਸ ਨੂੰ ਸਰਦ ਰੁੱਤ ਸੈਸ਼ਨ ’ਚ ਸਦਨ ’ਚ ਪੇਸ਼ ਕਰ ਸਕਦੀ ਹੈ, ਇਸ ਤੋਂ ਪਹਿਲਾਂ 18 ਸਤੰਬਰ ਨੂੰ ਕੇਂਦਰੀ ਮੰਤਰੀ ਮੰਡਲ ਨੇ ‘ਇਕ ਦੇਸ਼, ਇਕ ਚੋਣ’ ’ਤੇ ਕੋਵਿੰਦ ਕਮੇਟੀ ਦੀ ਰਿਪੋਰਟ ਨੂੰ ਮਨਜ਼ੂਰੀ ਦਿੱਤੀ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਪਹਿਲਾਂ 2019 ਵਿਚ 73ਵੇਂ ਸੁਤੰਤਰਤਾ ਦਿਵਸ ਮੌਕੇ ਇਕ ਦੇਸ਼, ਇਕ ਚੋਣ ਦਾ ਆਪਣਾ ਵਿਚਾਰ ਪੇਸ਼ ਕੀਤਾ। ਉਨ੍ਹਾਂ ਕਿਹਾ ਸੀ ਕਿ ਦੇਸ਼ ਦੇ ਏਕੀਕਰਨ ਦੀ ਪ੍ਰਕਿਰਿਆ ਹਮੇਸ਼ਾ ਜਾਰੀ ਰਹਿਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ 2024 ਵਿਚ ਸੁਤੰਤਰਤਾ ਦਿਵਸ ਦੇ ਮੌਕੇ ’ਤੇ ਵੀ ਇਸ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਸਨ।
Posted By:

Leave a Reply