ਮੋਗਾ : ਸਾਲ 2024 ਖੱਟੀਆਂ ਮਿੱਠੀਆਂ ਯਾਦਾਂ ਛੱਡ ਕੇ ਬੀਤ ਗਿਆ ਹੈ ਅਤੇ ਨਵਾਂ ਸਾਲ 2025 ਨੇ ਦਸਤਕ ਦੇ ਦਿੱਤੀ ਹੈ। ਜ਼ਿਲ੍ਹਾ ਮੋਗਾ ਲਈ ਇਹ ਸਾਲ ਵਿਕਾਸ ਦੇ ਨਾਲ ਨਾਲ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਸਾਲ ਕਿਹਾ ਜਾ ਸਕਦਾ ਹੈ। ਲੰਘੇ ਸਾਲ ਦੌਰਾਨ ਜਿੱਥੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਕਈ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ, ਉੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਨਵੀਂਆਂ ਪਹਿਲਕਦਮੀਆਂ ਵੀ ਪੇਸ਼ ਕੀਤੀਆਂ ਗਈਆਂ। ਸਾਲ 2024 ‘ਚ 76 ਫ਼ੀਸਦੀ ਘੱਟ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਹੋਈਆਂ ਦਰਜ ਸਾਲ 2024 ‘ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ 76 ਫੀਸਦੀ ਕਮੀ ਦਰਜ ਕੀਤੀ ਗਈ। ਇਸ ਸਾਲ ਪਿਛਲੇ ਸਾਲ 2795 ਅੱਗਾਂ ਦੇ ਮੁਕਾਬਲੇ ਇਸ ਸਾਲ 691 ਅੱਗਾਂ ਲੱਗੀਆਂ, ਜੋ ਕਿ ਇੱਕ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਡੀਸੀ ਵਿਸ਼ੇਸ਼ ਸਾਰੰਗਲ ਨੇ ਜਿੱਥੇ ਸਰਕਾਰੀ ਅਧਿਕਾਰੀਆਂ ਕਰਮਚਾਰੀਆਂ ਦੀ ਸ਼ਲਾਘਾ ਕੀਤੀ ਉਥੇ ਹੀ ਕਿਸਾਨ ਭਾਈਚਾਰੇ ਦਾ ਧੰਨਵਾਦ ਕੀਤਾ ਹੈ। ਜ਼ਿਲ੍ਹਾ ਵਾਸੀਆਂ ਨੂੰ ਮਿਲੀਆਂ ਸਰਕਾਰ ਤਰਫ਼ੋਂ ਚੰਗੀਆਂ ਸਹੂਲਤਾਂ ਜ਼ਿਲ੍ਹਾ ਵਾਸੀਆਂ ਨੂੰ ਲੰਘੇ ਵਰ੍ਹੇ ’ਚ ਚੰਗੀਆਂ ਸਹੂਲਤਾਂ ਮਿਲੀਆਂ ਹਨ। ਪੰਜਾਬ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਲਈ ਸ਼ੁਰੂ ਕੀਤੀ ਗਈ ਸੀਐੱਮ ਦੀ ਯੋਗਸ਼ਾਲਾ ਜਿਲ੍ਹਾ ਮੋਗਾ ਦੇ ਲੋਕਾਂ ਲਈ ਕਾਫੀ ਲਾਹੇਵੰਦ ਸਾਬਿਤ ਹੋ ਰਹੀ ਹੈ। ਸਾਲ 2024 ‘ਚ ਜ਼ਿਲ੍ਹਾ ਮੋਗਾ ਦੇ ਪਿੰਡ ਲੋਹਗੜ੍ਹ, ਕਸਬਾ ਧਰਮਕੋਟ ਅਤੇ ਕਸਬਾ ਬਾਘਾਪੁਰਾਣਾ ਵਿਖੇ 3 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 28 ਹੋ ਗਈ ਹੈ। ਇਸੇ ਤਰ੍ਹਾਂ ਕਸਬਾ ਧਰਮਕੋਟ ਵਿਖੇ ਬੱਸ ਅੱਡਾ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ। ਪਿੰਡਾਂ ਨੂੰ ਮਿਲ ਰਿਹਾ ਸਾਫ ਸੁਥਰਾ ਪਾਣੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੋਗਾ ਅਧੀਨ ਜਲ ਜੀਵਨ ਮਿਸ਼ਨ ਮੱਦ ਅਧੀਨ ਸਾਲ 2019-20 ਤੋਂ ਹੁਣ ਤੱਕ ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਲਗਪਗ 2205.03 ਲੱਖ ਰੁਪਏ ਦੇ ਕੰਮ ਕਰਵਾਏ ਗਏ ਹਨ। ਇਨ੍ਹਾਂ ਕੰਮਾਂ ਨਾਲ ਪਿੰਡ ਵਾਸੀਆਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਇਆ ਗਿਆ ਅਤੇ ਸਾਰੇ ਘਰਾਂ ਨੂੰ ਫੰਕਸ਼ਨਲ ਹਾਉਸਹੋਲਡ ਟੈਪ ਕੁਨੈਕਸ਼ਨ ਰਾਹੀਂ ਹਰ ਗ੍ਰਾਮੀਣ ਪਰਿਵਾਰ ਨੂੰ ਪ੍ਰਤੀ ਵਿਅਕਤੀ ਪ੍ਰਤੀ ਦਿਨ 70 ਲੀਟਰ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਗਈ। ਲੰਘੇ ਵਰ੍ਹੇ ਸੜਕਾਂ ਦੀ ਹੋਈ ਮੁਰੰਮਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਵਿਕਾਸ ਨੂੰ ਹੋਰ ਹੁਲਾਰਾ ਦਿੰਦਿਆਂ ਲੰਘੇ ਵਰ੍ਹੇ 76 ਕਿਲੋਮੀਟਰ ਤੋਂ ਵਧੇਰੇ ਲੰਬਾਈ ਵਾਲੀਆਂ ਚਾਰ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਕਰੀਬ 45 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਵਿੱਚ ਮੋਗਾ ਤੋਂ ਸਮਾਧ ਭਾਈ ਬਾਈਪਾਸ, ਕੋਟ ਈਸੇ ਖਾਂ ਤੋਂ ਗ਼ਾਲਿਬ ਕਲਾਂ, ਧਰਮਕੋਟ ਤੋਂ ਜੋਗੇਵਾਲਾ ਸੜਕ, ਮੋਗਾ ਬਾਈਪਾਸ ਤੋਂ ਮੋਗਾ ਹਰੀਕੇ ਸੜਕ ਦੀ ਮੁਰੰਮਤ ਦਾ ਕੰਮ ਸ਼ਾਮਿਲ ਹੈ। ਕਈ ਪਿੰਡਾਂ ਨੂੰ ਮਿਲੀਆਂ ਸੂਰਜੀ ਊਰਜਾ ਵਾਲੀਆਂ ਮੋਟਰਾਂ ਜ਼ਿਲ੍ਹੇ ਦੇ ਪੰਜ ਪਿੰਡਾਂ ਖੋਸਾ ਪਾਂਡੋ, ਧੱਲੇਕੇ, ਮੌੜ ਨੌ ਆਬਾਦ, ਪੱਤੋ ਜਵਾਹਰ ਸਿੰਘ ਵਾਲਾ ਅਤੇ ਨੂਰਪੁਰ ਹਕੀਮਾਂ ਦੇ ਛੱਪੜਾਂ ਦੇ ਪਾਣੀ ਦੀ ਵਰਤੋਂ ਸਿੰਚਾਈ ਲਈ ਕਰਨ ਵਾਸਤੇ 1.08 ਕਰੋੜ ਰੁਪਏ ਦੀ ਲਾਗਤ ਨਾਲ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਮੋਟਰਾਂ ਲਗਾਕੇ 10 ਕਿੱਲੋਮੀਟਰ ਲੰਬੀ ਪਾਈਪ ਲਾਈਨ ਪਾਈ ਗਈ ਹੈ। ਇਸ ਪ੍ਰੋਜੈਕਟ ਨਾਲ ਇਨ੍ਹਾਂ ਪਿੰਡਾਂ ਦੇ 565 ਏਕੜ ਰਕਬੇ ਨੂੰ ਇੱਕ ਵਾਧੂ ਸਿੰਚਾਈ ਦਾ ਸੋਮਾ ਮਿਲ ਗਿਆ ਹੈ। ਇਨ੍ਹਾਂ ਪਿੰਡਾਂ ਵਿੱਚ ਝੋਨੇ ਦੀ ਬਿਜਾਈ ਤੋਂ ਲੈ ਕੇ 15 ਦਿਨਾਂ ਵਿੱਚ ਅੰਦਾਜਨ 34 ਲੱਖ ਲੀਟਰ ਛੱਪੜਾਂ ਦਾ ਪਾਣੀ ਸਿੰਚਾਈ ਲਈ ਵਰਤਿਆ ਗਿਆ। ਕੇਂਦਰੀ ਰਾਜ ਮੰਤਰੀ ਤੋਖਨ ਸਾਹੂ ਨੇ ਕੀਤਾ ਸੀ ਜ਼ਿਲ੍ਹਾ ਦਾ ਦੌਰਾ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਕੇਂਦਰ ਸਰਕਾਰ ਵੱਲੋਂ ਵੀ ਨਿਰੀਖਣ ਅਤੇ ਸਲਾਹਿਆ ਜਾ ਰਿਹਾ ਹੈ। ਇਸੇ ਸਾਲ ਕੇਂਦਰੀ ਰਾਜ ਮੰਤਰੀ ਤੋਖਨ ਸਾਹੂ ਵਿਸ਼ੇਸ਼ ਤੌਰ ਉੱਤੇ ਜ਼ਿਲ੍ਹਾ ਮੋਗਾ ਵਿਚ ਪਹੁੰਚੇ ਅਤੇ ਉਨ੍ਹਾਂ ਨੇ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲ਼ਾਘਾ ਕੀਤੀ। ਉਨ੍ਹਾਂ 20 ਨਵੰਬਰ ਨੂੰ ਖੁਦ ਟਰੈਕਟਰ ਚਲਾ ਕਿ ਪਰਾਲੀ ਦੀਆਂ ਗੱਠਾਂ ਬੰਨ੍ਹੀਆਂ ਸਨ।
Leave a Reply