ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਪਾਲ ਆਪਣੀ ਜਥੇਬੰਦੀ ਦੇ ਨਾਲ ਕਿਸਾਨ ਮੋਰਚੇ ’ਚ ਪਹੁੰਚੇ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਪਾਲ ਆਪਣੀ ਜਥੇਬੰਦੀ ਦੇ ਨਾਲ ਕਿਸਾਨ ਮੋਰਚੇ ’ਚ ਪਹੁੰਚੇ

ਸ਼ੁਤਰਾਣਾ, (ਪਟਿਆਲਾ) : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾਕਟਰ ਦਰਸ਼ਨ ਪਾਲ ਸਿੰਘ ਅੱਜ ਆਪਣੀ ਜਥੇਬੰਦੀ ਦੇ ਆਗੂਆਂ ਨੂੰ ਨਾਲ ਲੈ ਕੇ ਇਕ ਵੱਡੇ ਕਾਫ਼ਲੇ ਦੇ ਰੂਪ ਵਿਚ ਢਾਬੀਗੁੱਜਰਾਂ (ਖਨੌਰੀ) ਸਰਹੱਦ ਉੱਪਰ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਤੇ ਕਿਸਾਨ ਅੰਦੋਲਨ ਵਿਚ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇਸ਼ ਦੇ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤੇ ਅਸੀਂ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਹਾਂ। ਇਸ ਦੌਰਾਨ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸੰਬੰਧੀ ਹਾਲ ਜਾਣਿਆ ਜਾਵੇਗਾ।