ਹੀਰੋਂ ਖ਼ੁਰਦ : ਸਿੱਖਿਆ, ਖੇਡਾਂ ਤੇ ਵੱਖ-ਵੱਖ ਗਤੀਵਿਧੀਆਂ ਵਿੱਚ ਵੱਖਰੀਆਂ ਪ੍ਰਾਪਤੀਆਂ ਦਰਜ ਕਰਨ ਵਾਲੇ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਬੀਰੋਕੇ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ। ਇਸ ਦੌਰਾਨ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਮੁੱਖ ਮਹਿਮਾਨ ਅਤੇ ਚਰਨਜੀਤ ਸਿੰਘ ਅੱਕਾਂਵਾਲੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਸਮਾਰੋਹ ਅੱਠਵੀਂ ਜਮਾਤ ਦੀ ਮਾਰਚ 2024 ਦੀ ਬੋਰਡ ਪ੍ਰੀਖਿਆ ਵਿੱਚ ਮੈਰਿਟ ਵਿੱਚ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਪ੍ਰਿਆ ਪੁੱਤਰੀ ਪ੍ਰਦੀਪ ਕੁਮਾਰ ਦਾ ਵਿਸੇਸ਼ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਅੱਠਵੀਂ ਜਮਾਤ ਦੀ ਕਮਲਪ੍ਰੀਤ ਕੌਰ ਪੁੱਤਰੀ ਬਲਜੀਤ ਸਿੰਘ ਅਤੇ ਹਰਪ੍ਰੀਤ ਕੌਰ ਨੂੰ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ। ਦਸਵੀਂ ਜਮਾਤ ਚੋਂ ਹੁਸਨਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ, ਹਰਪ੍ਰੀਤ ਕੌਰ ਪੁੱਤਰੀ ਬੂਟਾ ਸਿੰਘ, ਖੁਸ਼ਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਨੂੰ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ। ਬਾਰ੍ਹਵੀਂ ਜਮਾਤ ਚੋਂ ਪ੍ਰਿਆ ਰਾਣੀ ਪੁੱਤਰੀ ਕੀਮਤ ਚੰਦ, ਰਜੀਆ ਸੁਲਤਾਨਾ ਪੁੱਤਰੀ ਗੁਰਤੇਜ ਖਾਨ ਅਤੇ ਜਸਪ੍ਰੀਤ ਕੌਰ ਗਰਚਾ ਪੁੱਤਰੀ ਮਲਕੀਤ ਸਿੰਘ ਨੂੰ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਰਾਜ ਪੱਧਰੀ ਖੇਡਾਂ ਵਿੱਚ ਸਹਿਜ਼ਾਦ ਪੁੱਤਰ ਕੀਮਾ ਖਾਨ ਅਤੇ ਕਬੀਰ ਸਾਹਿਬ ਪੁੱਤਰ ਕਰੌੜੀ ਰਾਮ ਨੂੰ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ 90 ਫ਼ੀਸਦ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਮਹੰਤ ਸਾਂਤਾ ਨੰਦ ਨੇ ਮੈਰਿਟ ਵਿੱਚ ਆਉਣ ਵਾਲੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ 11000 ਰੁਪਏ ਅਤੇ 90 ਫੀਸਦੀ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 5100 ਰੁਪਏ ਪ੍ਰਤੀ ਵਿਦਿਆਰਥੀ ਦੇਣ ਦਾ ਵਾਅਦਾ ਕੀਤਾ। ਸਕੂਲ ਸਟਾਫ ਵਿੱਚੋਂ ਜਸਲੀਨ ਕੌਰ, ਹਰਮਨਪ੍ਰੀਤ ਕੌਰ, ਮੋਨਿਕਾ ਰਾਣੀ, ਅਮਨਦੀਪ ਕੌਰ, ਹਰਪ੍ਰੀਤ ਕੌਰ, ਨਵਦੀਪ ਕੌਰ, ਗੁਰਦਾਸ ਸਿੰਘ, ਗੁਰਪ੍ਰੀਤ ਸਿੰਘ, ਬਲਦੀਪ ਕੁਮਾਰ, ਰਛਪਾਲ ਸਿੰਘ, ਅਕਾਸ਼ਦੀਪ ਸਿੰਗਲਾ, ਗੁਰਸੇਵਕ ਸਿੰਘ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਸਕੂਲ ਇੰਚਾਰਜ਼ ਲਖਵੀਰ ਸਿੰਘ ਨੇ ਸਨਮਾਨਿਤ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਪ੍ਰਿੰਸੀਪਲ ਕੁਲਦੀਪ ਸਿੰਘ, ਗੁਰਮੀਤ ਸਿੰਘ ਗੀਤੂ ਸਰਪੰਚ, ਇੰਜੀ. ਨਰਦੇਵ ਸਿੰਘ ਅਤੇ ਗੁਰਵਿੰਦਰ ਸਿੰਘ ਸਾਬਕਾ ਸਰਪੰਚ ਨੇ ਸਨਮਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਤੋਂ ਇਲਾਵਾ ਮਨਜੀਤ ਸਿੰਘ ਚੇਅਰਮੈਨ ਐੱਸਐੱਮਸੀ, ਹਰਚਰਨ ਸਿੰਘ ਪੰਚ, ਹੈੱਡਮਾਸਟਰ ਗੁਰਦਾਸ ਸਿੰਘ ਸੇਖੋਂ, ਅਜੇ ਸ਼ਰਮਾ ਪੰਚ, ਗੁਰਪ੍ਰੀਤ ਸਿੰਘ ਪੰਚ ਮੌਜੂਦ ਸਨ।
Leave a Reply