ਕਿਸਾਨਾਂ ਨੇ ਖੇਤੀ ਖਰੜੇ ਦੀਆਂ ਕਾਪੀਆਂ ਸਾੜੀਆਂ

ਕਿਸਾਨਾਂ ਨੇ ਖੇਤੀ ਖਰੜੇ ਦੀਆਂ ਕਾਪੀਆਂ ਸਾੜੀਆਂ

 ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਖੇਤੀ ਖਰੜਾ ਨੀਤੀ ਦੀਆਂ ਕਾਪੀਆਂ ਸਾੜੀਆਂ ਗਈਆਂ। ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਸਵੰਤ ਸਿੰਘ ਗੋਰਾ ਅਤੇ ਮਹਿਲਾ ਕਿਸਾਨ ਆਗੂ ਕਮਲਜੀਤ ਕੌਰ ਨੇ ਆਖਿਆ ਕਿ ਇੱਕ ਪਾਸੇ ਕਿਸਾਨ ਬਾਰਡਰਾਂ ਉੱਤੇ ਖੇਤੀ ਕਾਨੂੰਨਾਂ ਦੇ ਖਿਲਾਫ ਲੜ ਰਹੇ ਹਨ ਅਤੇ ਦੂਜੇ ਪਾਸੇ ਮੋਦੀ ਹਕੂਮਤ ਵੱਲੋਂ ਰਾਜ ਸਰਕਾਰਾਂ ਨੂੰ ਚਿੱਠੀਆਂ ਭੇਜ ਕੇ ਖੇਤੀ ਜਿਨਸਾਂ ਦੀ ਸਰਕਾਰੀ ਖਰੀਦ ਬੰਦ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਆਗੂਆਂ ਨੇ ਮੰਗ ਕੀਤੀ ਕਿ ਦੇਸ਼ ਵਿਰੋਧੀ ਖੇਤੀ ਮੰਡੀਕਰਨ ਨੀਤੀ ਰੱਦ ਕੀਤੀ ਜਾਵੇ ਅਤੇ ਸਵਾਮੀ ਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਐੱਮਐੱਸਪੀ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਨੀਤੀ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਸ਼ਾਮਲ ਬਹਾਦਰ ਸਿੰਘ, ਗੁਰਮੇਲ ਕੌਰ, ਬਲਜਿੰਦਰ ਸਿੰਘ, ਜੈਲਦਾਰ ਲਾਭ ਸਿੰਘ, ਪਿਰਤਾ ਸਿੰਘ ,ਜੱਗੀ ਮਾਲਵਾ, ਬਲਜਿੰਦਰ ਸਿੰਘ ਅਤੇ ਭੋਲਾ ਸਿੰਘ ਧਰਮਵੀਰ ਸਿੰਘ ਹਾਜ਼ਰ ਸਨ।