ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਰਪੰਚਾਂ ਤੇ ਪੰਚਾਂ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਚੁਕਾਈ ਸਹੁੰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਰਪੰਚਾਂ ਤੇ ਪੰਚਾਂ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਚੁਕਾਈ ਸਹੁੰ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਪੰਚਾਂ ਤੇ ਪੰਚਾਂ ਨੂੰ ਅੱਜ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਸਹੁੰ ਚੁਕਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਚਾਰ ਬਲਾਕਾਂ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਲੰਬੀ ਅਤੇ ਮਲੋਟ ਦੇ ਸਰਪੰਚਾਂ-ਪੰਚਾਂ ਨੂੰ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਪੱਖਪਾਤ ਦੇ ਸਭ ਪਿੰਡਾਂ ਨੂੰ ਗਰਾਂਟਾਂ ਦੇਵੇਗੀ। ਉਨ੍ਹਾਂ ਕਿਹਾ ਕਿ ਚੁਣੇ ਗਏ ਸਰਪੰਚ-ਪੰਚ ਬਿਨਾਂ ਕਿਸੇ ਪਾਰਟੀਬਾਜ਼ੀ ਦੇ ਪਿੰਡ ਦੇ ਵਿਕਾਸ ਲਈ ਕੰਮ ਕਰਨ। ਇਸ ਇਕੱਠ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।