26 ਜਨਵਰੀ ਦੇ ਮੱਦੇਨਜ਼ਰ ਪੁਲਿਸ ਵੱਲੋਂ ਜ਼ਿਲਾ ਸੁਧਾਰ ਘਰ ਵਿਖੇ ਅਚਨਚੇਤ ਚੈਕਿੰਗ

26 ਜਨਵਰੀ ਦੇ ਮੱਦੇਨਜ਼ਰ ਪੁਲਿਸ ਵੱਲੋਂ ਜ਼ਿਲਾ ਸੁਧਾਰ ਘਰ ਵਿਖੇ ਅਚਨਚੇਤ ਚੈਕਿੰਗ

ਸ੍ਰੀ ਮੁਕਤਸਰ ਸਾਹਿਬ : ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਗੋਰਵ ਯਾਦਵ ਡੀਜੀਪੀ ਪੰਜਾਬ ਅਤੇ ਅਸ਼ਵਨੀ ਕਪੂਰ ਆਈਜੀ ਫਰੀਦਕੋਟ ਰੇਂਜ ਫਰੀਦਕੋਟ ਦੀਆਂ ਹਦਾਇਤਾਂ ਤਹਿਤ ਤੁਸ਼ਾਰ ਗੁਪਤਾ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ 26 ਜਨਵਰੀ ਦੇ ਮੱਦੇ ਨਜ਼ਰ ਜਿਲ੍ਹੇ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੀਮਾਂ ਵੱਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਗਸ਼ਤ ਵਾ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਅੱਜ ਤੁਸ਼ਾਰ ਗੁਪਤਾ ਐਸਐਸਪੀ ਦੀ ਅਗਵਾਈ ਹੇਠ ਜ਼ਿਲ੍ਹਾ ਸੁਧਾਰ ਘਰ (ਜੇਲ) ਸ੍ਰੀ ਮੁਕਤਸਰ ਸਾਹਿਬ ਵਿਖੇ ਅਚਨਚੇਤ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ’ਚ ਮਨਮੀਤ ਸਿੰਘ ਢਿੱਲੋਂ ਐਸਪੀ (ਡੀ), ਅਮਨਦੀਪ ਸਿੰਘ ਡੀਐਸਪੀ (ਐਚ) ਸਤਨਾਮ ਸਿੰਘ ਡੀਐਸਪੀ (ਸ੍ਰੀ ਮੁਕਤਸਰ ਸਾਹਿਬ), ਮੁੱਖ ਅਫਸਰਾਨ ਥਾਣਾ ਤੋਂ ਇਲਾਵਾ 150 ਦੇ ਕਰੀਬ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਵਦੀਪ ਸਿੰਘ ਬੈਹਨੀਵਾਲ ਸੁਪਰੀਡੈਂਟ ਜੇਲ, ਪੁਨੀਤ ਗਰਗ ਡੀਐਸਪੀ ਜੇਲ, ਐਸਆਈ ਵਰਿੰਦਰ ਕੁਮਾਰ, ਐਸਆਈ ਗੁਰਦਿੱਤ ਸਿੰਘ, ਐੱਸਆਈ ਤਰਸੇਮ ਸਿੰਘ ਅਤੇ ਜੇਲ ਪੁਲਿਸ ਸਟਾਫ ਨਾਲ ਮਿਲ ਕੇ ਅਚਨਚੇਤ ਜੇਲ੍ਹ ਅੰਦਰ ਸਰਚ ਅਭਿਆਨ ਚਲਾਇਆ ਗਿਆ। ਇਹ ਅਪ੍ਰੇਸ਼ਨ ਕ੍ਰੀਬ 03 ਘੰਟੇ ਚਲਾਇਆ ਗਿਆ। ਜਿਲ੍ਹਾ ਪੁਲਿਸ ਮੁੱਖੀ ਨੇ ਦੱਸਿਆ ਕਿ ਅਸੀਂ ਗਣਤੰਤਰਤਾ ਦਿਵਸ ਦੇ ਮੱਦੇ ਨਜ਼ਰ ਸੁਰੱਖਿਆ ਨੂੰ ਮੁੱਖ ਰੱਖਦਿਆਂ ਜਿਲ੍ਹਾ ਸੁਧਾਰ ਘਰ (ਜੇਲ) ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਦੀਆਂ ਬੈਰਕਾਂ ਮੁਤਾਬਕ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਤੇ ਉਨ੍ਹਾਂ ਦੇ ਗਾਈਡ ਲਾਏ ਗਏ। ਉਸ ਉਪਰੰਤ ਫਿਰ ਜੇਲ੍ਹ ਅੰਦਰ ਚੈਕਿੰਗ ਦੌਰਾਨ ਸਾਰੀਆਂ ਬੈਰਕਾਂ, ਜੇਲ ਦੇ ਅੰਦਰ ਆਉਣ ਅਤੇ ਬਾਹਰ ਜਾਣ ਵਾਲੇ ਰਸਤਿਆਂ, ਕੈਦੀਆਂ ਅਤੇ ਹਵਾਲਾਤੀਆਂ ਦੀ ਚੰਗੀ ਤਰਾਂ ਸਰਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜੇਲ ਅੰਦਰ ਹਾਈ ਸਿਕਿਉਰਟੀ ਜੋਨ ’ਚ ਵੀ ਸਰਚ ਕੀਤਾ ਗਿਆ। ਇਸਦੇ ਨਾਲ-ਨਾਲ ਪੁਲਿਸ ਟੀਮ ਵੱਲੋਂ ਜੇਲ ਦੇ ਨਾਲ-ਨਾਲ ਆਊਟਰ ਜਗ੍ਹਾ ’ਤੇ ਵੀ ਚੈਕਿੰਗ ਕੀਤੀ ਗਈ। ਇਸਦੇ ਨਾਲ ਹੀ ਜੇਲ ਦੇ ਅੰਦਰ ਅਤੇ ਬਾਹਰ ਦੀਆਂ ਕੰਧਾਂ ਦੇ ਨਾਲ ਲੱਗਦੀਆਂ ਥਾਵਾਂ ’ਤੇ ਸਰਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਰਚ ਆਪਰੇਸ਼ਨ ਦਾ ਮੁੱਖ ਉਦੇਸ਼ ਨਸ਼ਿਆਂ ਅਤੇ ਜੇਲ ਅੰਦਰ ਗੈਂਗਸਟਰਾਂ ਦੇ ਨੈਟਵਰਕ ਨੂੰ ਤੋੜਨਾ ਹੈ।