ਸ਼ਾਹਕੋਟ ਵਿਖੇ ਤਰਕਸ਼ੀਲ ਮੇਲਾ 2 ਫ਼ਰਵਰੀ ਨੂੰ
- ਪੰਜਾਬ
- 09 Jan,2025

ਸ਼ਾਹਕੋਟ : ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸ਼ਾਹਕੋਟ ਦੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਅੱਪੂ ਆਰਟ ਪ੍ਰੈੱਸ ਸ਼ਾਹਕੋਟ ਵਿਖੇ ਪ੍ਰਿੰਸੀਪਲ ਮਨਜੀਤ ਸਿੰਘ ਮਲਸੀਆਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੁਸਾਇਟੀ ਵੱਲੋਂ 2 ਫ਼ਰਵਰੀ ਨੂੰ ਕਰਵਾਏ ਜਾ ਰਹੇ ਤਰਕਸ਼ੀਲ ਮੇਲੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੇਲੇ ’ਚ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੇ ਨਾਟਕ ‘ਜਿਸ ਲਾਹੌਰ ਨਹੀਂ ਦੇਖਿਆ ਉਹ ਜੰਮਿਆ ਨਈਂ’ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਮੇਲੇ ਦੌਰਾਨ ‘ਜਾਦੂ ਦੇ ਟਰਿੱਕ’ ਤੇ ਫੁਲਵਾੜੀ ਸਕੂਲ ਲੋਹੀਆਂ ਖ਼ਾਸ ਦੀ ਟੀਮ ਵੱਲੋਂ ਗਿੱਧਾ ਪੇਸ਼ ਕੀਤਾ ਜਾਵੇਗਾ। ਤਰਕਸ਼ੀਲ ਸੁਸਾਇਟੀ ਦੇ ਜੱਥੇਬੰਦਕ ਮੁਖੀ ਮਾਸਟਰ ਰਜਿੰਦਰ ਭਦੌੜ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਨਗੇ। ਮੀਟਿੰਗ ’ਚ ਇਸ ਮੇਲੇ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਮੈਂਬਰਾਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ। ਮੇਲੇ ’ਚ ਸਰੋਤਿਆਂ ਦੀ ਵੱਧ ਤੋਂ ਵੱਧ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਮਾਧਿਅਮਾਂ ਰਾਹੀਂ ਮੇਲੇ ਦਾ ਪ੍ਰਚਾਰ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ। ਇਸ ਮੀਟਿੰਗ ’ਚ ਪ੍ਰਿੰਸੀਪਲ ਮਨਜੀਤ ਸਿੰਘ ਮਲਸੀਆਂ ਇਕਾਈ ਮੁਖੀ, ਜਗੀਰ ਜੋਸਨ, ਪਾਲ ਬਾਗਪੁਰ, ਸੁਖਵਿੰਦਰ ਬਿੱਟੂ, ਬਿੱਟੂ ਰੂਪੇਵਾਲੀ, ਜਿੰਦਰ ਬਾਗਪੁਰ, ਡਾ. ਨਗਿੰਦਰ ਸਿੰਘ ਬਾਂਸਲ, ਗੁਰਦੇਵ ਸਿੰਘ ਨਵਾਂ ਕਿਲਾ, ਦੇਸ ਰਾਜ ਜਾਫਰਵਾਲ, ਦਲਬਾਰਾ ਸਿੰਘ ਆਦਿ ਹਾਜ਼ਰ ਸਨ।
Posted By:

Leave a Reply