Daily Suraj

ਪੰਜਾਬੀ

ਲਾਲ ਕਿਲ੍ਹਾ ਘਟਨਾਕ੍ਰਮ : ਦਿੱਲੀ ਪੁਲਿਸ ਵਲੋਂ ਮਨਿੰਦਰਜੀਤ ਸਿੰਘ ਅਤੇ ਖੇਮਪ੍ਰੀਤ ਸਿੰਘ ਨਾਮੀ ਦੋ ਨੌਜਵਾਨ ਗ੍ਰਿਫ਼ਤਾਰ

10 Mar, 2021 05:30 AM

ਨਵੀਂ ਦਿੱਲੀ, 10 ਮਾਰਚ- ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ 'ਚ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਦੋ ਹੋਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ 'ਚੋਂ ਮਨਿੰਦਰਜੀਤ ਸਿੰਘ ਨਾਮੀ ਨੌਜਵਾਨ ਇਕ ਡੱਚ ਨਾਗਰਿਕ ਹੈ, ਜਿਹੜਾ ਇਕ ਇੰਗਲੈਂਡ ਜਾ ਰਿਹਾ ਸੀ। ਪੁਲਿਸ ਨੇ ਇਹ ਦਾਅਵਾ ਕੀਤਾ ਹੈ ਕਿ ਉਹ ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਵਿਦੇਸ਼ ਭੱਜਣ ਦੀ ਤਾਕ 'ਚ ਸੀ। ਉਸ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉੱਥੇ ਹੀ ਦੂਜੇ ਨੌਜਵਾਨ ਦਾ ਨਾਂ ਖੇਮਪ੍ਰੀਤ ਸਿੰਘ ਹੈ। ਪੁਲਿਸ ਨੇ ਇਹ ਦਾਅਵਾ ਕੀਤਾ ਹੈ ਕਿ ਖੇਮਪ੍ਰੀਤ ਨੇ ਪੁਲਿਸ 'ਤੇ ਬਰਛੇ ਨਾਲ ਹਮਲਾ ਕੀਤਾ ਸੀ।

Posted By: Daily Suraj Bureau

Latest News