ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵੱਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ
- ਪੰਜਾਬ
- 02 Jan,2025

ਨਵਾਂਸ਼ਹਿਰ : ਸਿਹਤ ਵਿਭਾਗ ਦੀ ਸਿਰਮੌਰ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਸਿਵਲ ਸਰਜਨ ਦਫ਼ਤਰ ਵਿਖੇ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਲਵੀਰ ਕੁਮਾਰ ਤੇ ਸੁਪਰਡੈਂਟ ਗੁਲਸ਼ਨ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਦਲਜੀਤ ਸਿੰਘ ਤੇ ਸਕੱਤਰ ਮਨਿੰਦਰ ਸਿੰਘ ਨੇ ਦੱਸਿਆ ਕਿ ਔਰਤ ਸ਼ਕਤੀ ਨੂੰ ਪਹਿਲ ਦਿੰਦਿਆਂ ਇਹ ਕੈਲੰਡਰ ਵਿਸ਼ਵ ਦੀ ਪਹਿਲੀ ਅਧਿਆਪਕਾ ਸਵਿੱਤਰੀ ਬਾਈ ਫੂਲੇ, ਕ੍ਰਾਂਤੀਕਾਰੀ ਸ਼ਹੀਦ ਭਗਵਤੀ ਚਰਨ ਵੋਹਰਾ ਦੀ ਜੀਵਨ ਸਾਥਣ ਦੁਰਗਾ ਭਾਬੀ ਅਤੇ ਗਦਰ ਲਹਿਰ ਦੀ ਵੀਰਾਂਗਣਾਂ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਮੌਕੇ ਡਾ. ਅਜੇ ਬਸਰਾ, ਜਤਿੰਦਰ ਕੌਰ ਸੀਨੀਅਰ ਸਹਾਇਕ, ਤਰਸੇਮ ਲਾਲ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਰਾਜੀਵ ਕੁਮਾਰ ਕੈਸ਼ੀਅਰ, ਬਲਵੰਤ ਰਾਮ, ਪ੍ਰਵੀਨ ਕੁਮਾਰ, ਮਨਜੋਤ ਸਿੰਘ, ਰਮਨ ਕੁਮਾਰ, ਓਂਕਾਰ ਸਿੰਘ, ਜੋਗਿੰਦਰ ਪਾਲ, ਗੁਰਜਿੰਦਰ ਸਿੰਘ, ਅਮਿਤ ਕੁਮਾਰ, ਰਾਮ ਗੋਪਾਲ ਤੇ ਸਮੂਹ ਸਟਾਫ਼ ਹਾਜ਼ਰ ਸਨ।
Posted By:

Leave a Reply