ਨੌਜਵਾਨ ਖੁਦਕੁਸ਼ੀ ਮਾਮਲੇ ’ਚ ਨਾਮਜਦ ਲੋਕਾਂ ਨੂੰ ਗ੍ਰਿਫਤਾਰ ਕਰਵਾਉਣ ਲਈ ਦਿੱਤਾ ਧਰਨਾ

ਨੌਜਵਾਨ ਖੁਦਕੁਸ਼ੀ ਮਾਮਲੇ ’ਚ ਨਾਮਜਦ ਲੋਕਾਂ ਨੂੰ ਗ੍ਰਿਫਤਾਰ ਕਰਵਾਉਣ ਲਈ ਦਿੱਤਾ ਧਰਨਾ

ਦਿੜ੍ਹਬਾ: ਪਿੰਡ ਢੰਡੋਲੀ ਖੁਰਦ ਦੇ ਨੌਜਵਾਨ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਨਾਮਜਦ ਪਤਨੀ ਅਤੇ ਸਹੁਰਾ ਪਰਿਵਾਰ ਨੂੰ ਗ੍ਰਿਫਤਾਰ ਕਰਵਾਉਣ ਲਈ ਪਰਿਵਾਰ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੂਲਰ ਘਰਾਟ ਵਿਖੇ ਰਾਸ਼ਟਰੀ ਮਾਰਗ ’ਤੇ ਧਰਨਾ ਦਿੱਤਾ। ਧਰਨੇ ਕਾਰਨ ਸੜਕ ’ਤੇ ਦੋਨੋਂ ਪਾਸੇ ਵਾਹਨਾਂ ਦੀਆਂ ਲੰਮੀਆਂ ਲਾਇਨਾਂ ਲੱਗ ਗਈਆਂ ਸਨ। ਮ੍ਰਿਤਕ ਦੇ ਭਰਾ ਹਰਵਿੰਦਰ ਸਿੰਘ, ਰਾਜਿੰਦਰ ਸਿੰਘ, ਸੁਰਿੰਦਰ ਸਿੰਘ ਅਤੇ ਚਮਕੌਰ ਸਿੰਘ ਨੇ ਦੱਸਿਆ ਕਿ ਅਮਨਜੀਤ ਸਿੰਘ (28) ਦਾ ਵਿਆਹ ਕਰੀਬ 8 ਸਾਲ ਪਹਿਲਾਂ ਬਿੰਦਰ ਕੌਰ ਵਾਸੀ ਛਾਹੜ ਨਾਲ ਹੋਇਆ। ਅਮਨਜੀਤ ਸਿੰਘ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਵਿਆਹ ਤੋਂ ਬਾਅਦ ਪਤਨੀ ਅਤੇ ਸਹੂਰਾ ਪਰਿਵਾਰ ਤੰਗ ਪ੍ਰੇਸ਼ਾਨ ਕਰਦਾ ਆ ਰਿਹਾ ਸੀ। ਪਰੇਸ਼ਾਨ ਹੋ ਕੇ ਕੋਈ ਜਹਿਰੀਲੀ ਚੀਜ ਨਿਗਲ ਲਈ। ਲੁਧਿਆਣਾ ਹਸਪਤਾਲ ਵਿਚ ਅਮਨਜੀਤ ਸਿੰਘ ਦੀ ਮੌਤ ਹੋ ਗਈ। ਪੁਲਿਸ ਥਾਣਾ ਦਿੜ੍ਹਬਾ ਵਿਖੇ ਅਮਨਜੀਤ ਸਿੰਘ ਦੀ ਪਤਨੀ ਬਿੰਦਰ ਕੌਰ, ਸਹੁਰਾ ਲੀਲਾ ਸਿੰਘ, ਰਾਜਾ, ਭਿੰਦਾ (ਸਾਲੇ) ਅਤੇ ਦੋ ਸਾਲੇਹਾਰਾ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ, ਪਰ ਗਿ੍ਫਤਾਰ ਕਿਸੇ ਨੂੰ ਵੀ ਨਹੀਂ ਕੀਤਾ ਗਿਆ। ਇਸ ਕਾਰਨ ਰੋਸ ਵਿਚ ਆਏ ਲੋਕਾਂ ਰਾਸ਼ਟਰੀ ਰਾਜ ਮਾਰਗ ’ਤੇ ਸੂਲਰ ਘਰਾਟ ਵਿਖੇ ਧਰਨਾ ਲਗਾਉਣ ਲਈ ਮਜਬੂਰ ਹੋ ਗਏ। ਗਿ੍ਫਤਾਰੀ ਤੱਕ ਧਰਨਾ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ। ਕਰੀਬ 3 ਘੰਟੇ ਬਾਅਦ ਥਾਣਾ ਦਿੜ੍ਹਬਾ ਦੇ ਮੁੱਖ ਅਫ਼ਸਰ ਕਮਲਦੀਪ ਸਿੰਘ ਨੇ ਭਰੋਸਾ ਦਿੱਤਾ ਕਿ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ। ਜੇਕਰ ਗਿ੍ਫਤਾਰੀਆਂ ਨਾ ਹੋਈਆਂ ਤਾਂ ਧਰਨਾ ਦੁਆਰਾ ਦਿੱਤਾ ਜਾਵੇਗਾ।