ਪੰਜਾਬ ਰਾਜ ਭਵਨ ਨੇ ਐਨ.ਏ.ਏ.ਸੀ. ਸੁਧਾਰਾਂ ’ਤੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ
- ਰਾਜਨੀਤੀ
- 19 Dec,2024

ਚੰਡੀਗੜ੍ਹ – ਪੰਜਾਬ ਰਾਜ ਭਵਨ, ਚੰਡੀਗੜ੍ਹ ਨੇ ਅੱਜ ਐਨ.ਏ.ਏ.ਸੀ. ਦੇ ਨਵੇਂ ਸੁਧਾਰਾਂ 'ਤੇ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ। ਇਸ ਸੈਮੀਨਾਰ ਵਿੱਚ ਉਹ ਸਾਰੇ ਕਾਲਜ ਸ਼ਾਮਲ ਸਨ, ਜਿਨ੍ਹਾਂ ਨੇ ਐਨ.ਏ.ਏ.ਸੀ. ਮਾਨਤਾ ਲਈ ਕਦੇ ਵੀ ਅਪਲਾਈ ਨਹੀਂ ਕੀਤਾ ਜਾਂ ਜਿਹੜੇ ਪਿਛਲੇ ਪੰਜ ਸਾਲਾਂ ਤੋਂ ਇਸ ਲਈ ਅਪਲਾਈ ਨਹੀਂ ਕਰ ਰਹੇ ਸਨ। ਇਸ ਸਮਾਗਮ ਨੇ ਸੂਬੇ ਭਰ ਵਿੱਚ ਅਕਾਦਮਿਕ ਉੱਤਮਤਾ ਨੂੰ ਯਕੀਨੀ ਬਣਾਉਣ ਲਈ ਸੰਸਥਾਵਾਂ ਨੂੰ ਮੁੜ ਸ਼ਾਮਲ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਆਧੁਨਿਕ ਹੁਨਰਾਂ ਨਾਲ ਲੈਸ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਰੋਜ਼ਗਾਰ ਦੇਣ ਦਾ ਜ਼ਰੀਆ ਨਹੀਂ ਹੈ, ਸਗੋਂ ਇੱਕ ਪਰਿਵਰਤਨਸ਼ੀਲ ਸ਼ਕਤੀ ਹੈ ਜੋ ਇੱਕ ਰਾਸ਼ਟਰ ਦੀ ਤਰੱਕੀ ਨੂੰ ਚਲਾਉਂਦੀ ਹੈ। ਆਪਣੇ ਭਾਸ਼ਣ ਵਿੱਚ ਕਟਾਰੀਆ ਨੇ ਨਾਲੰਦਾ ਅਤੇ ਤਕਸ਼ਸ਼ਿਲਾ ਵਰਗੇ ਪ੍ਰਾਚੀਨ ਸਿੱਖਿਆ ਕੇਂਦਰਾਂ ਦੀ ਵਿਸ਼ਵਵਿਆਪੀ ਪ੍ਰਸ਼ੰਸਾ ਨੂੰ ਉਜਾਗਰ ਕਰਦੇ ਹੋਏ, ਭਾਰਤ ਦੀ ਸਿੱਖਿਆ ਦੀ ਇਤਿਹਾਸਕ ਵਿਰਾਸਤ ਬਾਰੇ ਚਾਨਣਾ ਪਾਇਆ। ਸ਼੍ਰੀ ਹਰਜੋਤ ਬੈਂਸ ਨੇ ਸਿੱਖਿਆ ਦੀ ਪਰਿਵਰਤਨਸ਼ੀਲ ਸ਼ਕਤੀ ਅਤੇ ਭਵਿੱਖ ਨੂੰ ਬਣਾਉਣ ਵਿੱਚ ਇਸਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਸ਼੍ਰੀ ਬੈਂਸ ਨੇ ਸੈਮੀਨਾਰ ਨੂੰ ਨਵੀਨਤਾ ਅਤੇ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਲਈ ਇੱਕ ਪਲੇਟਫਾਰਮ ਵਜੋਂ ਪ੍ਰਸ਼ੰਸਾ ਕੀਤੀ। ਡਾ. ਕੇ. ਰਮਾ, ਸਲਾਹਕਾਰ ਐਨ.ਏ.ਏ.ਸੀ., ਨੇ ਐਨ.ਏ.ਏ.ਸੀ. ਦੇ ਮਿਸ਼ਨ ਅਤੇ ਭਵਿੱਖੀ ਟੀਚਿਆਂ ਬਾਰੇ ਜਾਣਕਾਰੀ ਦਿੱਤੀ। ਉਨਾਂ ਜ਼ੋਰ ਦੇ ਕੇ ਕਿਹਾ ਕਿ ਐਨ.ਏ.ਏ.ਸੀ. ਸਿਰਫ ਗਰੇਡਿੰਗ ਬਾਰੇ ਨਹੀਂ ਹੈ, ਬਲਕਿ ਉੱਚ ਸਿੱਖਿਆ ਵਿੱਚ ਨਿਰੰਤਰ ਸੁਧਾਰ ਲਈ ਇੱਕ ਸਾਧਨ ਹੈ। ਉਨ੍ਹਾਂ ਨੇ ਐਨ.ਏ.ਏ.ਸੀ. ਦੇ 25 ਸਾਲਾਂ ਦੇ ਸਫ਼ਰ ’ਤੇ ਚਾਨਣਾ ਪਾਉਂਦੇ ਹੋਏ, ਮੌਜੂਦਾ ਗਰੇਡਿੰਗ ਪ੍ਰਣਾਲੀ ਵਿੱਚ ਸੁਧਾਰਾਂ ਦਾ ਐਲਾਨ ਕੀਤਾ।
Posted By:

Leave a Reply