Daily Suraj

ਪੰਜਾਬੀ

ਸਬਰੀਮਾਲਾ ਮੰਦਿਰ ‘ਚ ਔਰਤਾਂ ਦੇ ਪ੍ਰਵੇਸ਼ ਦਾ ਮਾਮਲਾ, ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ

14 Nov, 2019 05:30 AM

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਬਰੀਮਾਲਾ ਮੰਦਿਰ ‘ਚ ਔਰਤਾਂ ਦੇ ਪ੍ਰਵੇਸ਼ ਮਾਮਲੇ ‘ਤੇ ਸੁਣਵਾਈ ਕਰਦਿਆਂ ਮਾਮਲਾ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਜਿਸ ਦੌਰਾਨ ਹੁਣ ਹੁਣ 7 ਜੱਜਾਂ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ।ਸੁਪਰੀਮ ਕੋਰਟ ਨੇ ਆਪਣਾ ਪਿਛਲਾ ਫੈਸਲਾ ਪਲਟਦੇ ਹੋਏ ਇਹ ਮਾਮਲਾ ਵੱਡੀ ਬੈਂਚ ਨੂੰ ਸੌਂਪਿਆ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਨਵਾਂ ਫੈਸਲਾ ਆਉਣ ਤੱਕ ਮੰਦਿਰ ‘ਚ ਔਰਤਾਂ ਦਾ ਪ੍ਰਵੇਸ਼ ਜਾਰੀ ਰਹੇਗਾ। ਆਪਣੇ ਫੈਸਲੇ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਪਰੰਪਰਾਵਾਂ ਧਰਮ ਦੇ ਸਭ ਤੋਂ ਵਧ ਸਵੀਕਾਰੇ ਨਿਯਮਾਂ ਅਨੁਸਾਰ ਹੋਣੀਆਂ ਚਾਹੀਦੀਆਂ ਹਨ।

Posted By: Daily Suraj Bureau

Latest News