ਗੁਰਦੁਆਰਾ ਬਾਬਾ ਕਾਲਾ ਮਾਹਿਰ ਕਮੇਟੀ ਵੱਲੋਂ ਨਗਰ ਕੀਰਤਨ ਦਾ ਸਵਾਗਤ

ਗੁਰਦੁਆਰਾ ਬਾਬਾ ਕਾਲਾ ਮਾਹਿਰ ਕਮੇਟੀ ਵੱਲੋਂ ਨਗਰ ਕੀਰਤਨ ਦਾ ਸਵਾਗਤ

ਵਲਟੋਹਾ : ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਕਾਲਾ ਮਾਹਿਰ ਜੀ ਦੇ ਮੈਂਬਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਨਗਰ ਕੀਰਤਨ ਵਿਚ ਹਾਜ਼ਰੀ ਭਰ ਰਹੇ ਢਾਡੀ ਅਤੇ ਕਵੀਸ਼ਰੀ ਜਥਿਆਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਨਗਰ ਕੀਰਤਨ ਵਿਚ ਸ਼ਾਮਲ ਸੰਗਤ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਵਿਚ ਹਾਜ਼ਰ ਧਾਰਮਿਕ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਬਲਵੀਰ ਸਿੰਘ ਵਲਟੋਹਾ ਸੰਧੂਆਂ, ਸਰਪੰਚ ਗੁਰਜੰਟ ਸਿੰਘ ਵਲਟੋਹਾ, ਮਾਸਟਰ ਭੁਪਿੰਦਰ ਸਿੰਘ, ਬਾਬਾ ਗੁਰਮੀਤ ਸਿੰਘ ਵਲਟੋਹਾ, ਬਾਬਾ ਸੁਰਜੀਤ ਸਿੰਘ ਸ਼ੀਤਲ, ਬਿਕਰਮਜੀਤ ਸਿੰਘ, ਹਰਜੀਤ ਸਿੰਘ ਕਰਿਆਨੇ ਵਾਲ਼ੇ, ਨਗਿੰਦਰ ਸਿੰਘ ਬਿਜਲੀ ਵਾਲਾ, ਹਰਜਿੰਦਰ ਸਿੰਘ ਬਿਜਲੀ ਵਾਲਾ, ਜੱਗਾ ਸਿੰਘ, ਰਣਜੀਤ ਸਿੰਘ ਪ੍ਰਧਾਨ ਜੋੜਾ ਘਰ ਬਾਬਾ ਭਾਈ ਝਾੜੂ ਸਾਹਿਬ ਜੀ, ਮਾਸਟਰ ਗੁਰਵਿੰਦਰ ਸਿੰਘ ਅਤੇ ਹੋਰ ਵੀ ਸ਼ਰਧਾਲੂ ਭਾਰੀ ਗਿਣਤੀ ਵਿਚ ਹਾਜ਼ਰ ਸਨ।