Daily Suraj

ਪੰਜਾਬੀ

ਦਿੱਲੀ ਵਿਚ ਪ੍ਰਦੂਸ਼ਣ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਕੀਤਾ ਜਵਾਬ ਤਲਬ

18 Nov, 2024 05:30 AM

ਨਵੀਂ ਦਿੱਲੀ, 18 ਨਵੰਬਰ-

ਸੁਪਰੀਮ ਕੋਰਟ ਨੇ ਦਿੱਲੀ ਵਿਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਜਸਟਿਸ ਅਭੈ ਐਸ. ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਅੱਜ ਇਸ ਮਾਮਲੇ ’ਤੇ ਸੁਣਵਾਈ ਕਰਦੇ ਹੋਏ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਜਦੋਂ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 300 ਤੋਂ 400 ਦੇ ਵਿਚਕਾਰ ਪਹੁੰਚ ਗਿਆ, ਤਾਂ ਪੜਾਅ 3 ਪਾਬੰਦੀਆਂ ਨੂੰ ਲਾਗੂ ਕਰਨ ਵਿਚ ਤਿੰਨ ਦਿਨ ਦੀ ਦੇਰੀ ਕਿਉਂ ਕੀਤੀ ਗਈ? ਤੁਸੀਂ ਸਾਨੂੰ ਦਿਸ਼ਾ-ਨਿਰਦੇਸ਼ ਦੱਸੋ। ਕੇਂਦਰ ਸਰਕਾਰ ਨੇ ਕਿਹਾ ਕਿ ਹੁਣ ਸਥਿਤੀ ਸਟੇਜ 4 ਪਾਬੰਦੀਆਂ ਨੂੰ ਲਾਗੂ ਕਰਨ ਦੇ ਪੜਾਅ ’ਤੇ ਪਹੁੰਚ ਗਈ ਹੈ। ਇਸ ’ਤੇ ਅਦਾਲਤ ਨੇ ਕਿਹਾ ਕਿ ਦਿੱਲੀ ਸਰਕਾਰ ਸਾਨੂੰ ਦੱਸੇ ਕਿ ਉਹ ਇਸ ਨੂੰ ਕਿਵੇਂ ਲਾਗੂ ਕਰੇਗੀ। ਅਸੀਂ ਇੱਥੇ ਇਹ ਸਪੱਸ਼ਟ ਕਰ ਰਹੇ ਹਾਂ ਕਿ ਤੁਸੀਂ ਸਾਡੀ ਇਜਾਜ਼ਤ ਤੋਂ ਬਿਨਾਂ ਸਟੇਜ 4 ਤੋਂ ਹੇਠਾਂ ਨਹੀਂ ਆਓਗੇ। ਭਾਵੇਂ ਹਵਾ ਦੀ ਗੁਣਵੱਤਾ 300 ਤੋਂ ਹੇਠਾਂ ਆ ਜਾਵੇ।

Latest News