ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਟਾਂਡਾ - ਉੜਮੁੜ ਵੀਰਵਾਰ ਸਵੇਰੇ ਟਾਂਡਾ ਸ਼ਹਿਰ ’ਚ ਦਸਮ ਪਾਤਸ਼ਾਹ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੀਬੀਆਂ ਟਾਂਡਾ ਤੋਂ ਖਾਲਸਾਈ ਸ਼ਾਨੋ ਸ਼ੌਕਤ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਕੜਾਕੇ ਦੀ ਠੰਢ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਟਾਂਡਾ ਤੋਂ ਸਵੇਰੇ ਦਸ ਵਜੇ ਅਰੰਭ ਹੋਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨਾਂ ਲਈ ਏਅਰ ਕੰਡੀਸ਼ਨਡ ਪਾਲਕੀ ਸਾਹਿਬ ਨੂੰ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸੰਗਤਾਂ ਅਤੇ ਰਾਗੀ ਜਥੇ ਗੁਰਬਾਣੀ ਦਾ ਜਾਪ ਕਰ ਰਹੇ ਸਨ।ਗਤਕਾ ਅਖਾੜੇ ਦੇ ਸਿੰਘਾਂ ਨੇ ਸਿੱਖ ਮਾਰਸ਼ਲ ਆਰਟ ਗੱਤਕੇ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਕਮਲਜੀਤ ਸਿੰਘ ਤੁੱਲੀ ਪਰਿਵਾਰ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਗੁਰਦੁਆਰਾ ਸਾਹਿਬ ਬਾਈਪਾਸ ਵਿਖੇ ਲੰਗਰ ਲਗਾਇਆ ਗਿਆ। ਇਸ ਦੌਰਾਨ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਆਮ ਆਦਮੀ ਪਾਰਟੀ ਦੇ ਦਫ਼ਤਰ ਮੂਹਰੇ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ । ਇਸ ਤੋਂ ਇਲਾਵਾ ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਅਰਵਿੰਦਰ ਸਿੰਘ ਰਸੂਲਪੁਰ, ਜਸਵਿੰਦਰ ਦੁੱਗਲ, ਨਗਰ ਕੌਂਸਲ ਪ੍ਰਧਾਨ ਗੁਰਸੇਵਕ ਮਾਰਸ਼ਲ, ਕੌਂਸਲਰ ਹਰ ਕਿਸ਼ਨ ਸੈਣੀ ਅਤੇ ਬਲਾਕ ਪ੍ਰਧਾਨ ਆਪ ਟਾਂਡਾ ਕੇਸ਼ਵ ਸੈਣੀ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਇਸ ਦੌਰਾਨ ਪ੍ਰਿੰਸੀਪਲ ਸਾਹਿਬ ਸਿੰਘ, ਲਖਵੀਰ ਸਿੰਘ ਖਾਲਸਾ, ਬਲਬੀਰ ਸੈਣੀ, ਰਾਜਵਿੰਦਰ ਸਿੰਘ, ਗੁਰਪਾਲ ਸੈਣੀ, ਭੁਪਿੰਦਰ ਸਿੰਘ ਤੁਲੀ, ਸੁਜਾਨ ਸਿੰਘ, ਭੁਪਿੰਦਰ ਸਿੰਘ, ਅਜੀਤ ਸਿੰਘ, ਪਰਮਿੰਦਰ ਸਿੰਘ ਸੈਣੀ, ਬਲਵਿੰਦਰ ਸਿੰਘ ਘੁੰਮਣ, ਰਣਜੀਤ ਸਿੰਘ ਤੁਲੀ, ਕੈਪਟਨ ਦਲਵੀਰ ਸਿੰਘ, ਗੁਰਮੀਤ ਸਿੰਘ, ਪਰਮਜੀਤ ਬਿੱਟੂ, ਗੁਰਮੀਤ ਸਿੰਘ, ਕੇਸ਼ਵ ਸੈਣੀ, ਲਖਵਿੰਦਰ ਸਿੰਘ ਮੁਲਤਾਨੀ, ਕੁਲਜੀਤ ਸਿੰਘ ਤੁਲੀ, ਰਾਜੇਸ਼ ਲਾਡੀ, ਕ੍ਰਿਸ਼ਨਾ ਬਿੱਟੂ, ਬਲਬੀਰ ਕੌਰ, ਹਰੀ ਕ੍ਰਿਸ਼ਨ ਸੈਣੀ, ਜੀਤ ਸਿੱਧੂ, ਸੁਖਜਿੰਦਰ ਸਿੰਘ ਆਦਿ ਨੇ ਸ਼ਿਰਕਤ ਕੀਤੀ।