ਲਹਿਰਾਗਾਗਾ : ਬਿਜਲੀ ਮੁਲਾਜ਼ਮਾਂ ਦੀ ਪ੍ਰਮੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਚਾਹਲ ਦੀ ਕਾਰਜ਼ਕਾਰੀ ਕਮੇਟੀ ਦੀ ਮੀਟੰਗ ਜਥੇਬੰਦੀ ਦੇ ਸੁਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਸਰਕਾਰ ਨੇ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਅਣਐਲਾਨੀ ਐਮਰਜੈਂਸੀ ਲਗਾਈ ਹੋਈ ਹੈ। ਕਿਸਾਨ ਆਗੂ ਡੱਲੇਵਾਲ ਪਿਛਲੇ ਕਾਫ਼ੀ ਦਿਨਾਂ ਤੋਂ ਮਰਨ ਵਰਤ ’ਤੇ ਚਲ ਰਹੇ ਹਨ। ਉਨ੍ਹਾਂ ਦੀ ਸਿਹਤ ਲਗਾਤਾਰ ਗਿਰਾਵਟ ਵੱਲ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਡੱਲੇਵਾਲ ਦੀ ਸਿਹਤ ਦਾ ਕੋਈ ਵੀ ਨੁਕਸਾਨ ਹੁੰਦਾ ਹੈ, ਤਾਂ ਇਸ ਲਈ ਦੋਵੇਂ ਸਰਕਾਰਾਂ ਜਿੰਮੇਵਾਰ ਹੋਣਗੀਆਂ। ਜਥੇਬੰਦੀ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਬਿਜਲੀ ਨਿਗਮ ਨੂੰ ਪ੍ਰਾਈਵੇਟ ਹੱਥਾ ਵਿਚ ਦੇਣ ਦੀ ਸਖਤ ਨਿਖੇਧੀ ਕੀਤੀ। ਉਨ੍ਹਾਂ ਖਦਸ਼ਾ ਜਾਹਰ ਕੀਤਾ ਕਿ ਪੰਜਾਬ ਦੇ ਵੱਡੇ ਸ਼ਹਿਰ ਵੀ ਜਲਦੀ ਹੀ ਪ੍ਰਾਈਵੇਟ ਹੱਥਾਂ ਵਿਚ ਦੇਣ ਦੇ ਮਨਸੂਬੇ ਘੜੇ ਜਾ ਰਹੇ ਹਨ। ਪੰਜਾਬ ਦੇ ਬਿਜਲੀ ਕਾਮੇ ਸਰਕਾਰ ਦੀ ਨੀਤੀ ਦਾ ਸਖਤ ਵਿਰੋਧ ਕਰਨਗੇ। ਜਥੇਬੰਦੀ ਨੇ ਫੈਸਲਾ ਕੀਤਾ ਕਿ 8 ਮਾਰਚ ਨੂੰ ਸੁਬਾਈ ਇਜਲਾਸ ਕਰਕੇ ਨਵੀ ਸੁਬਾਈ ਕਮੇਟੀ ਦੀ ਚੋਣ ਕੀਤੀ ਜਾਵੇਗੀ। ਇਸ ਸਮੇਂ ਜਥੇਬੰਦੀ ਦੇ ਸੂਬਾਈ ਆਗੂ ਪੂਰਨ ਸਿੰਘ ਖਾਈ ਲਹਿਰਾਗਾਗਾ,ਹਰਵਿੰਦਰ ਸਿੰਘ ਚੱਠਾ ਸੰਗਰੂਰ, ਬਲਜੀਤ ਸਿੰਘ ਬਰਾੜ ਲਹਰਿਾ ਮਹੁੱਬਤ, ਰਘਬੀਰ ਸਿੰਘ ਘੱਗਾ,ਜ਼ਸਵੰਤ ਸਿਘ ਪੰਨੂੰ ਅਮ੍ਰਿੰਤਸਰ,ਹਰਬੰਸ ਸਿੰਘ ਦੀਦਾਰਗੜ੍ਹ,ਦਰਸ਼ਨ ਸਿੰਘ ਰਾਜੀਆ ਬਰਨਾਲਾ,ਗੁਰਦੀਪ ਸਿੰਘ ਬੋਲੜਕਲਾ, ਪਿਰਤਪਾਲ ਸੁਨਾਮ, ਪ੍ਰਤਾਪ ਸਿੰਘ ਅਮ੍ਰਿੰਤਸਰ,ਸਲਵੰਦਰ ਕੁਮਾਰ ਪਠਾਨਕੋਟ,ਰਾਮ ਚੰਦਰ ਸਿੰਘ ਖਾਈ, ਗੁਰਬਖਸ਼ੀਸ਼ ਸਿੰਘ ਅਤੇ ਰਿਸ਼ੂ ਅਰੋੜਾ ਆਦਿ ਨੇ ਸੰਬੋਧਨ ਕੀਤਾ।
Leave a Reply