ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ’ਚ ਜਾਗਰੂਕਤਾ ਸੈਮੀਨਾਰ ਲਾਇਆ
- ਪੰਜਾਬ
- 26 Dec,2024

ਹੁਸ਼ਿਆਰਪੁਰ : ਮਾਣਯੋਗ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਬੰਸ ਕੌਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਦੇ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਵਲੋਂ ਜਿਲ੍ਹਾ ਸਿੱਖਿਆ ਅਤੇ ਸਿਖਲਾਈ ਸੈਂਟਰ ਅੱਜੋਵਾਲ ਵਿਖੇ ਪ੍ਰਿੰਸੀਪਲ ਅਨੁਪਮ ਸ਼ਰਮਾ ਦੇ ਸਹਿਯੋਗ ਨਾਲ ਨਸ਼ਿਆਂ ਅਤੇ ਇਸ ਦੇ ਇਲਾਜ ਸੰਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਾਇਕਾਲੋਜਿਸਟ ਕਮ ਕਾਉਂਸਲਰ ਸ਼੍ਰੀਮਤੀ ਤਾਨੀਆ ਵੋਹਰਾ ਨੇ ਸੰਬੋਧਨ ਕਰਦਿਆਂ ਕਿਹਾ ਵਿਸ਼ਵ ਸਿਹਤ ਸੰਗਠਨ ਅਨੁਸਾਰ ਨਸ਼ਾਖ਼ੋਰੀ ਇੱਕ ਮਾਨਸਿਕ ਬਿਮਾਰੀ ਹੈ, ਜਿਸ ਦਾ ਇਲਾਜ਼ ਸਰਕਾਰੀ ਸਿਹਤ ਅਦਾਰਿਆਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਨਸ਼ਾਖ਼ੋਰੀ ਦੇ ਕਾਰਨ, ਚਿੰਨ੍ਹ ਅਤੇ ਇਸ ਦੇ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕਾਊਂਸਲਰ ਪ੍ਰਸ਼ਾਂਤ ਆਦਿਆ ਨੇ ਕਿਹਾ ਕਿ ਨਸ਼ਾ ਖੋਰੀ ਦਾ ਇਲਾਜ਼ ਜਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ਾ ਮੁਕਤੀ ਕੇਂਦਰ, ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੁਹਾ ਵਿਖੇ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾਖ਼ੋਰੀ ਦੇ ਇਲਾਜ਼ ਦੇ ਨਾਲ ਨਾਲ ਪ੍ਰਮਾਣਿਤ ਸਕਿੱਲ ਡਿਵੈਲਪਮੈਂਟ ਕੋਰਸ ਵੀ ਕਰਵਾਏ ਜਾਂਦੇ ਹਨ ਤਾਂ ਕਿ ਮਰੀਜ਼ ਠੀਕ ਹੋਣ ਉਪਰੰਤ ਆਪਣੇ ਪੈਰਾਂ ਤੇ ਖੜ੍ਹਾ ਹੋ ਸਕੇ। ਇਸ ਮੌਕੇ ਵਾਇਸ ਪ੍ਰਿੰਸੀਪਲ ਸ਼੍ਰੀਮਤੀ ਸਤਵੰਤ ਕੌਰ ,ਸ਼ਿਖਾ ਸ਼ਰਮਾ, ਰਿਤੂ ਕੁਮਰਾ, ਦਿਲਬਾਗ਼ ਸਿੰਘ, ਦੀਦਾਰ ਸਿੰਘ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Posted By:

Leave a Reply