ਕਾਂਗਰਸ ਆਗੂਆਂ ਨੇ ਸ਼ਹੀਦੀ ਸਭਾ ਵਿਚ ਕੀਤੀ ਸ਼ਿਰਕਤ

ਕਾਂਗਰਸ ਆਗੂਆਂ ਨੇ ਸ਼ਹੀਦੀ ਸਭਾ ਵਿਚ ਕੀਤੀ ਸ਼ਿਰਕਤ

ਫ਼ਤਹਿਗੜ੍ਹ ਸਾਹਿਬ : ਸੰਸਦ ਮੈਂਬਰ ਡਾ ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਅੰਤਿਮ ਦਿਨ ਸਜਾਏ ਗਏ ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਤਿਕਾਰ ਕੀਤਾ ਅਤੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕਿਆ । ਇਸ ਉਪਰੰਤ ਸੰਸਦ ਮੈਂਬਰ ਡਾ ਅਮਰ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਵੀ ਨਤਮਸਤਕ ਹੋਏ। ਇਸ ਮੌਕੇ ਸੰਸਦ ਮੈਂਬਰ ਡਾ ਅਮਰ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਾਨਵਤਾ ਦੀ ਭਲਾਈ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਮਿਸਾਲ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਇਸ ਮੌਕੇ ਭੁਪਿੰਦਰ ਸਿੰਘ ਬਧੌਛੀ,ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ,ਜਗਦੀਪ ਸਿੰਘ ਨੰਬਰਦਾਰ,ਧਰਮਿੰਦਰ ਸਿੰਘ ਨਬੀਪੁਰ,ਪਰਮਵੀਰ ਸਿੰਘ ਟਿਵਾਣਾ,ਪਰਮਿੰਦਰ ਸਿੰਘ ਨੋਨੀ,ਰਣਜੀਤ ਸਿੰਘ,ਲਖਵਿੰਦਰ ਸਿੰਘ ਲੱਖੀ,ਰਵਿੰਦਰ ਸਿੰਘ ਬਾਸੀ,ਇੰਦਰਜੀਤ ਸਿੰਘ,ਬਿਕਰਮਜੀਤ ਸਿੰਘ,ਸਤਨਾਮ ਸਿੰਘ,ਗੁਰਮੀਤ ਸਿੰਘ,ਨਾਜਰ ਸਿੰਘ,ਗੁਰਦੀਪ ਸਿੰਘ,ਫੱਮਣ ਸਿੰਘ,ਰਾਜਵੀਰ ਸਿੰਘ ਰਾਜਾ,ਲਾਭ ਸਿੰਘ,ਗੁਰਸੇਵਕ ਸਿੰਘ ਸੋਨੀ,ਸੰਤ ਰਾਮ,ਗੁਰਲਾਲ ਸਿੰਘ,ਕੁਲਵਿੰਦਰ ਸਿੰਘ ਬਾਗੜੀਆ,ਅਵਤਾਰ ਸਿੰਘ ਆਦਿ ਮੌਜੂਦ ਸਨ ।