ਅਜਨਾਲਾ ਦੀ ਵਾਰਡ ਨੰਬਰ 7 ਤੋਂ ਆਪ ਦੀ ਉਮੀਦਵਾਰ ਲਈ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਚੋਣ ਪ੍ਰਚਾਰ

ਅਜਨਾਲਾ ਦੀ ਵਾਰਡ ਨੰਬਰ 7 ਤੋਂ ਆਪ ਦੀ ਉਮੀਦਵਾਰ ਲਈ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਚੋਣ ਪ੍ਰਚਾਰ

ਅਜਨਾਲਾ- ਨਗਰ ਪੰਚਾਇਤ ਅਜਨਾਲਾ ਦੀਆਂ ਦੋ ਵਾਰਡਾਂ ਉੱਪਰ ਹੋ ਰਹੀਆਂ ਜਿਮਣੀ ਚੋਣਾਂ ਨੂੰ ਲੈ ਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਸ਼ਹਿਰ ਦੀ ਵਾਰਡ ਨੂੰ 7 ਤੋਂ ਆਪ ਦੀ ਉਮੀਦਵਾਰ ਨੀਲਮ ਰਾਣੀ ਦੇ ਹੱਕ ਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ, ਜਿਸ ਦੌਰਾਨ ਉਹਨਾਂ ਵੱਲੋਂ ਚੋਣ ਪ੍ਰਚਾਰ ਕਰਦੇ ਹੋਏ ਲੋਕਾਂ ਨੂੰ ਵਿਕਾਸ ਦੇ ਮੁੱਦੇ ਤੇ ਵੋਟ ਪਾਉਣ ਦੀ ਅਪੀਲ ਕੀਤੀ ਉਹਨਾਂ ਕਿਹਾ ਕਿ ਅਜਨਾਲਾ ਸ਼ਹਿਰ ਅੰਦਰੋਂ ਉਹਨਾਂ ਵੱਲੋਂ ਬਹੁਤ ਹੀ ਵੱਡੇ ਪੱਧਰ ਤੇ ਵਿਕਾਸ ਕਰਵਾਇਆ ਗਿਆ ਹੈ ਜਿਸ ਦੇ ਚਲਦੇ ਲੋਕ ਦੋ ਵਾਰਾਂ ਉੱਪਰ ਹੋ ਰਹੀਆਂ ਚਿਮਣੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਆਮ ਆਦਮੀ ਪਾਰਟੀ ਦੇ ਕੌਂਸਲਰ ਬਣਾਉਣਗੇ, ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਅੰਦਰ ਵਿਕਾਸ ਦੇ ਨਾਮ ਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ।