ਖ਼ਾਲਸਾ ਕਾਲਜ ਭਾਰਤੀ ਭਾਸ਼ਾ ਉਤਸਵ ਮਨਾਇਆ
- ਪੰਜਾਬ
- 12 Dec,2024

ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਹਿੰਦੀ ਅਤੇ ਹੋਰ ਭਾਸ਼ਾਵਾਂ ਵਿਭਾਗ ਵੱਲੋਂ ਪ੍ਰਸਿੱਧ ਤਾਮਿਲ ਕਵੀ ਸ੍ਰੀ ਸੁਬਰਾਮਣੀਆ ਭਾਰਤੀ ਦੇ ਜਨਮਦਿਨ ਮੌਕੇ ’ਤੇ ਭਾਰਤੀ ਭਾਸ਼ਾ ਉਤਸਵ ਮਨਾਇਆ ਗਿਆ। ਇਸ ਮੌਕੇ ਵਿਭਾਗ ਵੱਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਸੁਬਰਾਮਣੀਆ ਭਾਰਤੀ ਦੇ ਜੀਵਨ ਤੇ ਰਚਨਾ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡਾ: ਜਸਪ੍ਰੀਤ ਕੌਰ ਨੇ ਸ੍ਰੀ ਭਾਰਤੀ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਬਾਅਦ ਹਿੰਦੀ ਅਤੇ ਹੋਰ ਭਾਸ਼ਾਵਾਂ ਵਿਭਾਗ ਦੀ ਮੁਖੀ ਡਾ: ਹਰਵਿੰਦਰ ਕੌਰ ਨੇ ਸ੍ਰੀ ਸੁਬਰਾਮਣੀਆ ਭਾਰਤੀ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਸੁਬਰਾਮਣੀਆ ਦੀ ਰਚਨਾ ਬਾਰੇ ਵੀ ਚਾਨਣਾ ਪਾਇਆ ਅਤੇ ਨਾਲ ਦੀ ਨਾਲ ਉਨਾਂ ਦੁਆਰਾ ਭਾਰਤ ਦੀ ਸੁਤੰਤਰਤਾ ਵਿਚ ਪਾਏ ਗਏ ਯੋਗਦਾਨ ਬਾਰੇ ਵੀ ਦੱਸਿਆ। ਕਾਲਜ ਪ੍ਰਿੰਸੀਪਲ ਡਾ: ਧਰਮਿੰਦਰ ਸਿੰਘ ਉੱਭਾ ਨੇ ਸ਼੍ਰੀ ਸੁਬਰਾਮਣੀਆ ਭਾਰਤੀ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਦੀ ਗੱਲ ਕਹੀ ਅਤੇ ਉਨ੍ਹਾਂ ਨੂੰ ਸ੍ਰੀ ਭਾਰਤੀ ਵਾਂਗ ਚੰਗੇ ਇਨਸਾਨ ਬਣਨ ਦੀ ਪ੍ਰੇਰਨਾ ਵੀ ਦਿੱਤੀ। ਪ੍ਰੋਗਰਾਮ ਵਿਚ ਲਗਭਗ 35 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਪ੍ਰੋਗਰਾਮ ਦੇ ਅੰਤ ਵਿਚ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਡਾ: ਦਵਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।
Posted By:

Leave a Reply