8 ਜਨਵਰੀ ਨੂੰ ਜਿਲ੍ਹਾ ਸਿੱਖਿਆ ਦਫ਼ਤਰ ਅੱਗੇ ਧਰਨੇ ਦਾ ਐਲਾਨ

8 ਜਨਵਰੀ ਨੂੰ ਜਿਲ੍ਹਾ ਸਿੱਖਿਆ ਦਫ਼ਤਰ ਅੱਗੇ ਧਰਨੇ ਦਾ ਐਲਾਨ

ਪਟਿਆਲਾ : ਦਿ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਨਾਲ ਸਬੰਧਿਤ ਸਰਕਾਰੀ ਸਕੂਲਾਂ ਪਟਿਆਲਾ ਵਿਖੇ ਕੰਮ ਕਰਦੀਆਂ ਮਿਡ-ਡੇ-ਮੀਲ ਵਰਕਰਾਂ ਦੀ ਮੀਟਿੰਗ ਯੂਨੀਅਨ ਦਫਤਰ ਰਾਜਪੁਰਾ ਕਾਲੋਨੀ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਸਕੂਲਾਂ ਦੀ ਜ਼ਿਲ੍ਹਾ ਸਬ ਕਮੇਟੀ ਦੇ ਪ੍ਰਧਾਨ ਰਾਮ ਪ੍ਰਸ਼ਾਦ ਸਹੋਤਾ ਨੇ ਕੀਤੀ। ਮੀਟਿੰਗ ਵਿੱਚ ਮਿਡ-ਡੇ-ਮੀਲ ਵਰਕਰ ਜੋ ਕੇਂਦਰੀ ਸਕੀਮ ਅਧੀਨ ਕੰਮ ਕਰਦੀਆਂ ਹਨ, ਲਈ ਘੱਟੋ-ਘੱਟ ਉਜਰਤਾਂ ਲਾਗੂ ਕਰਨ ਅਤੇ ਕਿਰਤ ਕਾਨੂੰਨਾਂ ਅਨੁਸਾਰ ਬਣਦੀਆਂ ਸਾਰੀਆਂ ਸਹੂਲਤਾਂ ਦੇਣ, ਵਰਦੀਆਂ ਦੇਣ, ਰਸੋਈ ਦਾ ਕੰਮ ਕਰਨ ਸਮੇਂ ਕੋਈ ਵੀ ਅਣ ਸੁਖਾਵੀਂ ਘਟਨਾ ਵਾਪਰ ਜਾਂਦੀ ਹੈ ਤਾਂ ਉਸ ਹਾਲਤ ਵਿੱਚ ਬਣਦਾ ਢੁੱਕਵਾਂ ਮੁਆਵਜ਼ਾ ਦੇਣ, ਕੰਮ ਦਾ ਸਮਾਂ ਨਿਸ਼ਚਿਤ ਕਰਨ ਆਦਿ ਮੰਗ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਪੰਜਾਬ ਦੇ ਤਕਰੀਬਨ 8000 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਸਫ਼ਾਈ ਸੇਵਕ 3000 ਰੁਪਏ ਤੇ ਚੌਕੀਦਾਰ 5000 ਰੁਪਏ ਤੇ ਆਪ ਸਰਕਾਰ ਰੱਖਣ ਦੇ ਫੈਸਲੇ ਮੁੜ ਰੀਵਿਊ ਕਰਕੇ ਘੱਟੋ-ਘੱਟ ਉਜਰਤਾ ਦੇ ਘੇਰੇ ਵਿੱਚ ਲਿਆਉਣ ਦੀ ਮੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਮਿਤੀ 8-1-25 ਨੂੰ ਇੱਕ ਧਰਨਾ ਜ਼ਿਲ੍ਹਾ ਸਿੱਖਿਆ ਅਫਸਰ ਦਫਤਰ ਵਿਖੇ ਦੇਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਜਿਲ੍ਹਾ ਸੀਨੀਅਰ ਮੀਤ ਪ੍ਰਧਾਨ, ਸ਼ਿਵ ਚਰਨ, ਦਫਤਰ ਸਕੱਤਰ ਸਤਿਨਰਾਇਣ ਗੋਨੀ, ਓਮ ਪ੍ਰਕਾਸ਼, ਰਾਜਿੰਦਰ ਕੁਮਾਰ, ਧਰਮਿੰਦਰ ਸਿੰਘ, ਸਤਿਨਰਾਇਣ ਗੋਨੀ, ਮੰਜੂ ਰਾਣੀ, ਰੀਨਾ ਰਾਣੀ, ਸਵਿਤਰੀ ਦੇਵੀ ਤੇ ਸੰਦੀਪ ਕੌਰ ਆਦਿ ਆਗੂ ਹਾਜ਼ਰ ਸਨ।